ਜ਼ਿਲ੍ਹਾ ਮੈਜਿਸਟਰੇਟ ਵੱਲੋਂ 22 ਮਈ ਨੂੰ ਤਰਨ ਤਾਰਨ ਸ਼ਹਿਰ ਅਤੇ ਝਬਾਲ ਕਸਬੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ
ਪ੍ਰਕਾਸ਼ਨ ਦੀ ਮਿਤੀ : 22/05/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਵੱਲੋਂ 22 ਮਈ ਨੂੰ ਤਰਨ ਤਾਰਨ ਸ਼ਹਿਰ ਅਤੇ ਝਬਾਲ ਕਸਬੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ
ਤਰਨ ਤਾਰਨ, 21 ਮਈ :
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਨੋਵਲ ਕਰੋਨਾ ਵਾਇਰਸ” ਦੀ ਰੋਕਥਾਮ ਲਈ ਸਮੇਂ-ਸਮੇਂ ਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਇਸ ਨੂੰ ਨੋਟੀਫਾਇਡ ਡਿਜ਼ਾਸਟਰ/ਅਪਾਤਕਾਲੀਨ ਸਥਿਤੀ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ।
ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵਲੋਂ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਦੁਕਾਨਾਂ ਖੋਲਣ ਸਬੰਧੀ ਛੋਟ ਦਿੱਤੀ ਗਈ ਹੈ। ਜ਼ਿਲਾ ਤਰਨ ਤਾਰਨ ਵਿਚ ਮੱਸਿਆ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾਦਾ ਹੈ, ਮਿਤੀ 22 ਮਈ, 2020 ਨੂੰ ਮੱਸਿਆ ਹੋਣ ਕਾਰਨ ਤਰਨ ਤਾਰਨ ਸ਼ਹਿਰ ਅਤੇ ਝਬਾਲ ਕਸਬੇ ਵਿਖੇ ਬਜ਼ਾਰਾਂ ਵਿੱਚ ਲੋਕਾਂ ਦਾ ਭਾਰੀ ਇਕੱਠ ਹੋਣ ਦਾ ਖਦਸ਼ਾ ਹੈ। ਇਸ ਕਾਰਨ ਜ਼ਿਆਦਾ ਭੀੜ ਹੋਣ ਕਰਕੇ ਕੋਵਿਡ-19 ਦੇ ਦੁਸ਼-ਪ੍ਰਭਾਵਾਂ ਦੌਰਾਨ ਕਰੋਨਾ ਵਾਇਰਸ ਦੇ ਫੈਲਣ ਦਾ ਡਰ ਹੈ।ਇਸ ਲਈ ਲੋਕਾਂ ਦਾ ਭਾਰੀ ਇਕੱਠ ਨੂੰ ਰੋਕਣ ਲਈ ਤਰਨ ਤਾਰਨ ਅਤੇ ਝਬਾਲ ਵਿੱਚ ਦੁਕਾਨਾਂ ਬੰਦ ਕੀਤੀਆਂ ਜਾਣੀਆਂ ਜ਼ਰੂਰੀ ਹਨ।
ਇਸ ਲਈ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1974 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਤਰਨ ਤਾਰਨ ਸ਼ਹਿਰ ਅਤੇ ਝਬਾਲ ਕਸਬੇ ਵਿਚ ਲੋਕਾਂ ਨੂੰ ਕੋਵਿਡ-19 ਦੇ ਦੁਸ਼-ਪ੍ਰਭਾਵ ਤੋਂ ਬਚਾਉਣ ਲਈ ਮਿਤੀ 22 ਮਈ, 2020 ਨੂੰ ਤਰਨ ਤਾਰਨ ਸ਼ਹਿਰ ਅਤੇ ਝਬਾਲ ਕਸਬੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।
———-