ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 23 ਸਤੰਬਰ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 23 ਸਤੰਬਰ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ
ਤਰਨ ਤਾਰਨ, 21 ਸਤੰਬਰ :
ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨਾਂ ਨੂੰ ਰੋਜਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ 23 ਸਤੰਬਰ, 2022 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਪੁਖਰਾਜ ਹੈਲਥ ਕੇਅਰ ਕੰਪਨੀ, ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਪ੍ਰਭਜੋਤ ਸਿੰਘ, ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ (ਲੜਕੇ ਅਤੇ ਲੜਕੀਆਂ) ਦੀ ਘੱਟੋ-ਘੱਟ ਯੋਗਤਾ ਦਸਵੀਂ ਪਾਸ, ਉਮਰ 18-30 ਸਾਲ ਹੋਵੇ। ਚਾਹਵਾਨ ਉਮੀਦਵਾਰ ਸਵੇਰੇ 10 ਵਜੇ ਤੋਂ ਦੁਪਿਹਰ 1 ਵਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਵੇਜ਼, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਉ ਲਈ ਹਾਜ਼ਰ ਹੋ ਸਕਦੇ ਹਨ। ਜਿਲਾ ਰੋਜਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।