ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਤਰਨ ਤਾਰਨ ਵਿਖੇ 03 ਨਵੰਬਰ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ

ਪ੍ਰਕਾਸ਼ਨ ਦੀ ਮਿਤੀ : 03/11/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਤਰਨ ਤਾਰਨ ਵਿਖੇ 03 ਨਵੰਬਰ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ
ਤਰਨ ਤਾਰਨ, 01 ਨਵੰਬਰ :
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ 03 ਨਵੰਬਰ, 2022 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ. ਐਮ. ਆਰ. ਗਰੁੱਪ ) ਕੰਪਨੀ, ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਮੈਡਮ ਭਾਰਤੀ ਸ਼ਰਮਾਂ, ਕੈਰੀਅਰ ਕਾਊਂਸਲਰ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ (ਕੇਵਲ ਲੜਕੇ) ਦੀ ਘੱਟੋ-ਘੱਟ ਯੋਗਤਾ ਦਸਵੀਂ ਪਾਸ, ਉਮਰ 18-35 ਸਾਲ ਹੋਵੇ। ਚਾਹਵਾਨ ਉਮੀਦਵਾਰ ਸਵੇਰੇ 10 ਵਜੇ ਤੋਂ ਦੁਪਿਹਰ 01 ਵਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਵੇਜ਼, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਉ ਲਈ ਹਾਜ਼ਰ ਹੋ ਸਕਦੇ ਹਨ।
ਜ਼ਿਲਾ ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈੱਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।