ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 12 ਦਸੰਬਰ ਨੂੰ ਦਫਤਰ ਬਲਾਕ

ਪ੍ਰਕਾਸ਼ਨ ਦੀ ਮਿਤੀ : 12/12/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 12 ਦਸੰਬਰ ਨੂੰ ਦਫਤਰ ਬਲਾਕ
ਵਿਕਾਸ ਅਤੇ ਪੰਚਾਇਤ ਅਫਸਰ ਨੌਸ਼ਹਿਰਾ ਪੰਨੂਆਂ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ
ਤਰਨ ਤਾਰਨ, 09 ਦਸੰਬਰ :
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਸ੍ਰੀ ਰਵਿੰਦਰਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਬਲਾਕ ਪੱਧਰ ‘ਤੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਤਰਨ ਤਾਰਨ ਸ੍ਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਹ ਪਿਲੇਸਮੈਂਟ ਕੈਂਪ 02 ਦਸੰਬਰ, 2022 ਤੋਂ ਲੜੀਵਾਰ ਲਗਾਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ 12 ਦਸੰਬਰ, 2022 ਨੂੰ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਨੌਸ਼ਹਿਰਾ ਪੰਨੂਆਂ ਵਿਖੇ ਪਲੇਸਮੈਂਟ ਲਗਾਇਆ ਜਾ ਰਿਹਾ ਹੈ। ਇਹਨਾਂ ਪਲੇਸਮੈਂਟ ਕੈਪਾਂ ਵਿੱਚ ਐੱਸ. ਆਈ. ਐੱਸ. ਸਕਿਊਰਿਟੀ ਗਰੁੱਪ, ਏਜ਼ਾਇਲ ਹਰਬਲ ਅਤੇ ਡਾ. ਆਈ. ਐੱਮ. ਕੰਪਨੀ ਵੱਲੋਂ ਭਾਗ ਲਿਆ ਜਾਵੇਗਾ।
ਇਹਨ੍ਹਾਂ ਕੈਪਾਂ ਦੋਰਾਨ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਤਰਨ ਤਾਰਨ ਵੱਲੋ ਵੱਖ-ਵੱਖ ਸਕਿੱਲ ਕੋਰਸਾਂ ਜਿਵੇ ਕਿ ਡਿਸਟ੍ਰੀਬਿਊਟਰ ਲਾਈਨਮੈਨ, ਜਰਨਲ ਡਿਊਟੀ ਅਸਿਸਟੈਂਟ, ਇਲੈਕਟ੍ਰੀਕਲ ਆਦਿ ਦੀ ਰਜਿਸਟਰੇਸ਼ਨ ਵੀ ਕਰਵਾਈ ਜਾ ਰਹੀ ਹੈ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।