ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਮਿਤੀ 16 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਪ੍ਰਕਾਸ਼ਨ ਦੀ ਮਿਤੀ : 15/01/2024

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਮਿਤੀ 16 ਜਨਵਰੀ ਨੂੰ  ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਤਰਨ ਤਾਰਨ 12 ਜਨਵਰੀ: ਪੰਜਾਬ ਸਰਕਾਰ ਵੱਲੋ ਬੇਰੋਜ਼ਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਆ ਕਰਵਾਉਣ ਲਈ ਮਿਤੀ 16 ਜਨਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਸੰਦੀਪ ਕੁਮਾਰ, ਆਈ.ਏ.ਐਸ ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵੱਲੋ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਸਵਿਫਟ ਸਕਿਊਰਟੀ ਪ੍ਰਾਈਵੇਟ ਲਿਮਟਿਡ ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਸਵਿਫਟ ਸਕਿਊਰਟੀ ਕੰਪਨੀ ਨੂੰ ਸਕਿਊਰਟੀ ਗਾਰਡ ਲਈ ਉਮੀਦਵਾਰਾਂ ਦੀ ਜਰੂਰਤ ਹੈ, ਯੋਗਤਾ ਘੱਟੋ ਘੱਟ ਦਸਵੀਂ, ਬਾਰਵੀਂ ਪਾਸ (ਤਨਖਾਹ 15000/- ਰੁ:) ਉਮਰ ਹੱਦ 23 ਤੋਂ 40 ਸਾਲ ਹੋਵੇ, ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ 6 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 2 ਇੰਚ ਹੋਵੇ। ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਲੜਕੇ ਤੇ ਲੜਕੀਆਂ) ਮਿਤੀ 16-01-2024 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115, ਪਹਿਲੀ ਮੰਜਿਲ ਡੀ.ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਆਧਾਰ ਕਾਰਡ, 4 ਪਾਸਪੋਰਟ ਸਾਇਜ਼ ਫੋਟੋ ਤੇ ਬੈਂਕ ਅਕਾਂਊਟ ਦੀ ਕਾਪੀ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।  ਸ੍ਰੀ ਵਿਕਰਮ ਜੀਤ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪ ਲਾਈਨ ਨੰਬਰ 7717397013 ਤੇ ਸੰਪਰਕ ਕੀਤਾ ਜਾ ਸਕਦਾ ਹੈ।