ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 24 ਜੂਨ ਨੂੰ ਲੱਗਾਇਆ ਜਾਵੇਗਾ ਰੋਜ਼ਗਾਰ ਕੈਂਪ

ਪ੍ਰਕਾਸ਼ਨ ਦੀ ਮਿਤੀ : 22/06/2022
1

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਪ੍ਰੈਸ ਨੋਟ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 24 ਜੂਨ ਨੂੰ ਲੱਗਾਇਆ ਜਾਵੇਗਾ ਰੋਜ਼ਗਾਰ ਕੈਂਪ

ਫਿਰੋਜ਼ਪੁਰ 22 ਜੂਨ ( ) ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਮੁੱਹਇਆ ਕਰਵਾਉਣ 24 ਜੂਨ 2022 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਲਗਾਇਆ ਜਾਵੇਗਾ। ਇਸ ਕੈਂਪ ਵਿਚ ਢਲਪਿਕੳਰਟ ਕੰਪਨੀ ਅਤੇ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ.ਐਮ.ਆਰ.ਗਰੁੱਪ) ਕੰਪਨੀਆਂ ਸ਼ਾਮਲ ਹੋ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ ਦੀ ਘੱਟੋ-ਘੱਟ ਯੋਗਤਾ ਦਸਵੀਂ ਪਾਸ, ਉਮਰ 18-30 ਸਾਲ ਲਾਜ਼ਮੀ ਹੈ। ਚਾਹਵਾਨ ਉਮੀਦਵਾਰ ਸਵੇਰੇ 10 ਵੱਜੇ ਤੋਂ ਦੁਪਿਹਰ 1 ਵੱਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਂਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਉ ਲਈ ਹਾਜ਼ਰ ਹੋ ਸਕਦੇ ਹਨ। ਜਿਲਾ ਰੋਜਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਦੀ ਅਪੀਲ ਕੀਤੀ ਗਈ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।