ਬੰਦ ਕਰੋ

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਸੇਵਾਵਾਂ ‘ਚ ਹੋਰ ਬਿਹਤਰੀ ਲਿਆਉਣ ਦੀਆਂ ਹਦਾਇਤਾਂ ਜਾਰੀ

ਪ੍ਰਕਾਸ਼ਨ ਦੀ ਮਿਤੀ : 14/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਸੇਵਾਵਾਂ ‘ਚ ਹੋਰ ਬਿਹਤਰੀ ਲਿਆਉਣ ਦੀਆਂ ਹਦਾਇਤਾਂ ਜਾਰੀ
ਤਰਨ ਤਾਰਨ, 13 ਦਸੰਬਰ:
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਵਿੱਚ ਹੋਰ ਬਿਹਤਰੀ ਲਿਆਉਣ ਦੀਆਂ ਹਦਾਇਤਾਂ ਕੀਤੀਆਂ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਕਾਰਜਕਾਰੀ ਏਜੰਸੀਆਂ ਨੂੰ ਨਿਰਮਾਣ ਅਧੀਨ ਨਵੇਂ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿੱਥੇ ਟੀਚੇ ਤਹਿਤ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦਿੱਤਾ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਟੀਚੇ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਟੀਕਾਕਰਨ, ਪਰਿਵਾਰ ਨਿਯੋਜਨ, ਆਈ. ਡੀ. ਐਸ. ਪੀ., ਐਨ. ਵੀ. ਬੀ. ਡੀ. ਸੀ. ਪੀ., ਟੀ. ਬੀ., ਤੰਬਾਕੂ ਕੰਟਰੋਲ, ਕੋਰੋਨਾ, ਆਮ ਆਦਮੀ ਕਲੀਨਿਕ, ਡੇਂਗੂ, ਮਲੇਰੀਆ, ਜਨਮ ਅਤੇ ਮੌਤ, ਆਰ. ਬੀ. ਐਸ. ਕੇ., ਮਾਂ ਅਤੇ ਬੱਚੇ ਦੀ ਸਿਹਤ ਪ੍ਰੋਗਰਾਮ ਆਦਿ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਗਿਆ।
ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਕਾਰਜਕਾਰੀ ਸਿਵਲ ਸਰਜਨ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ, ਸਮੂਹ ਐੱਸ. ਐੱਮ. ਓਜ਼ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।