ਬੰਦ ਕਰੋ

ਜ਼ਿਲ੍ਹੇ ਦੀਆਂ ਮੰਡੀਆਂ ਅੱਜ ਤੱਕ ਹੋਈ 4,56,494 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 04/05/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੀਆਂ ਮੰਡੀਆਂ ਅੱਜ ਤੱਕ ਹੋਈ 4,56,494 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 4,45,613 ਮੀਟ੍ਰਿਕ ਟਨ ਕਣਕ ਦੀ ਖਰੀਦ
ਤਰਨ ਤਾਰਨ, 4 ਮਈ :
ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 4,56,494 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,45,613 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 4,45,613 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,21,906 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 91,919 ਮੀਟ੍ਰਿਕ ਟਨ, ਪਨਸਪ ਵੱਲੋਂ 80,159 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 69,092 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 82,537 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ 2,15,629 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ।ਉਹਨਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕਿਸਾਨ ਅਤੇ ਮਜ਼ਦੂਰ ਮੰਡੀਆਂ ਵਿੱਚ ਆਪਸ ‘ਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣਾ ਯਕੀਨੀ ਬਣਾਉਣ।
————-