ਬੰਦ ਕਰੋ

ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 5,86,607 ਮੀਟ੍ਰਿਕ ਟਨ ਕਣਕ ਦੀ ਖਰੀਦ

ਪ੍ਰਕਾਸ਼ਨ ਦੀ ਮਿਤੀ : 03/05/2021
DC Sir

ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 5,86,607 ਮੀਟ੍ਰਿਕ ਟਨ ਕਣਕ ਦੀ ਖਰੀਦ
ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 746 ਕਰੋੜ 91 ਲੱਖ ਰੁਪਏ ਦੀ ਅਦਾਇਗੀ
ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ
ਤਰਨ ਤਾਰਨ, 02 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 01 ਮਈ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6,08,184 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,86,607 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਹੈ।
ਉਹਨਾਂ ਦੱਸਿਆ ਕਿ 01 ਮਈ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 5,86,607 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,71,444 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,22,805 ਮੀਟ੍ਰਿਕ ਟਨ, ਪਨਸਪ ਵੱਲੋਂ 1,04,167 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 88,791 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 99,400 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 746 ਕਰੋੜ 91 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿਚੋਂ 1,75,244 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।
ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨਾ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ।