ਬੰਦ ਕਰੋ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 6,06,094 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 05/05/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 6,06,094 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ
ਖਰੀਦੀ ਗਈ ਫਸਲ ਦੀ ਕਿਸਾਨਾਂ ਨੂੰ ਕੀਤੀ ਗਈ 1184 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੋ ਚੁੱਕੀ ਹੈ 2,78,706 ਮੀਟਰਿਕ ਟਨ ਕਣਕ ਦੀ ਚੁਕਾਈ
ਤਰਨ ਤਾਰਨ, 04 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 6,06,094 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1184 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 2,78,706 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ 6,06,094 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,59,049 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,50,702 ਮੀਟ੍ਰਿਕ ਟਨ, ਪਨਸਪ ਵੱਲੋਂ 1,45,142 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 87,034 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 55,474 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।