ਬੰਦ ਕਰੋ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ 5,55,365 ਮੀਟ੍ਰਿਕ ਟਨ ਕਣਕ – ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 03/05/2021
DC Sir

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ 5,55,365 ਮੀਟ੍ਰਿਕ ਟਨ ਕਣਕ
ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 729 ਕਰੋੜ 35 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 01 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,78,845 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,55,365 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨਾ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ 30 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 5,55,365 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,55,400 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,19,570 ਮੀਟ੍ਰਿਕ ਟਨ, ਪਨਸਪ ਵੱਲੋਂ 1,01,050 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 83,507 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 96,455 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 729 ਕਰੋੜ 35 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿਚੋਂ 1,56,290 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।