ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਅੱਜ ਤੱਕ ਪਹੁੰਚੀ 86029 ਮੀਟਰਿਕ ਟਨ ਕਣਕ ਵਿੱਚੋਂ 52017 ਮੀਟਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 19/04/2021

ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਅੱਜ ਤੱਕ ਪਹੁੰਚੀ 86029 ਮੀਟਰਿਕ ਟਨ ਕਣਕ ਵਿੱਚੋਂ 52017 ਮੀਟਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ
ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖਰੀਦ ਲਈ ਬਣਾਏ ਗਏ 95 ਖਰੀਦ ਕੇਂਦਰ
ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਜਾਰੀ
ਤਰਨ ਤਾਰਨ, 18 ਅਪ੍ਰੈਲ
ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਜਾਰੀ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖਰੀਦ ਲਈ ਕੁੱਲ 95 ਖਰੀਦ ਕੇਂਦਰ ਬਣਾਏ ਗਏ ਹਨ। ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਅੱਜ ਤੱਕ ਪਹੁੰਚੀ 86029 ਮੀਟਰਿਕ ਟਨ ਕਣਕ ਵਿੱਚੋਂ 52017 ਮੀਟਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਮੌਸਮ ਵਿੱਚ ਆਈ ਖਰਾਬੀ ਕਾਰਨ ਕਣਕ ਦੀ ਆਮਦ ਅਤੇ ਖਰੀਦ ਵਿਚ ਕੁਝ ਖੜੌਤ ਆਈ ਸੀ, ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਖਰੀਦ ਕੇਂਦਰਾਂ ‘ਤੇ ਕੀਤੇ ਸੁਚੱਜੇ ਪ੍ਰਬੰਧਾਂ ਕਾਰਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਤੇਜ਼ੀ ਨਾਲ ਜਾਰੀ ਹੈ।
ਉਹਨਾਂ ਦੱਸਿਆ ਕਿ ਇਸ ਸ਼ੀਜਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 6 ਲੱਖ 80 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚੋਂ ਅੱਜ ਤੱਕ 52017.42 ਮੀਟਿਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 15847.67 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 9140, ਮਾਰਕਫੈੱਡ ਵੱਲੋਂ 10926 ਮੀਟ੍ਰਿਕ ਟਨ, ਪਨਸਪ ਵੱਲੋਂ 10954.75 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 5150 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।