ਬੰਦ ਕਰੋ

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਂਵਾਂ ‘ਤੇ ਫਲਦਾਰ ਬੂਟੇ ਲਾਉਣ ਦੀ ਮੁਹਿੰਮ 15 ਜੁਲਾਈ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 12/07/2022
DC sir

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਂਵਾਂ ‘ਤੇ ਫਲਦਾਰ ਬੂਟੇ ਲਾਉਣ ਦੀ ਮੁਹਿੰਮ 15 ਜੁਲਾਈ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ
ਤਰਨ ਤਾਰਨ, 11 ਜੁਲਾਈ :
ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਣ ਨੂੰ ਸਾਫ-ਸੁਥਰਾ ਬਨਾਉਣ ਹਿੱਤ ਬਾਗ਼ਬਾਨੀ ਮੰਤਰੀ ਪੰਜਾਬ ਸ੍ਰੀ ਫੌਜਾ ਸਿੰਘ ਸਰਾਰੀ ਵੱਲੋਂ 15 ਜੁਲਾਈ, 2022 ਨੂੰ ਫਲਦਾਰ ਬੂਟੇ ਲਾਉਣ ਦੀ ਮੁਹਿੰਮ ਦੇ ਪਹਿਲੇ ਪੜਾਅ ਦਾ ਅਗਾਜ਼ ਕੀਤਾ ਜਾ ਰਿਹਾ ਹੈ, ਜਿਸ ਅਧੀਨ ਸੂਬੇ ਵਿੱਚ 1 ਲੱਖ 25 ਹਜ਼ਾਰ ਫਲਦਾਰ ਬੂਟੇ ਲਗਾਏ ਜਾਣੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਹਰੇਕ ਪਿੰਡ ਵਿੱਚ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ ‘ਤੇ 10-10 ਫਲਦਾਰ ਬੂਟੇ ਲਗਾਏ ਜਾਣਗੇ।
ਡਿਪਟੀ ਡਾਇਰੈਕਟਰ ਬਾਗਬਾਨੀ ਸ੍ਰੀ ਹਰਭਜਨ ਸਿੰਘ ਭੁੱਲਰ ਨੇ ਦੱਸਿਆ ਕਿ ਬੂਟੇ ਲਗਾਉਣ ਸਬੰਧੀ ਸਕੂਲਾਂ ਦੀ ਚੋਣ ਕਰ ਲਈ ਗਈ ਹੈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਪੂਰਾ ਕਰਦੇ ਹੋਏ ਇਸ ਫਲਦਾਰ ਬੂਟਿਆਂ ਨੂੰ ਲਾਉਣ ਦੀ ਮੁਹਿੰਮ ਨੂੰ ਡਾਇਰੈਕਟਰ ਬਾਗਬਾਨੀ ਪੰਜਾਬ, ਸ਼ੈਲਿੰਦਰਜੀਤ ਕੌਰ ਆਈ. ਐੱਫ. ਐੱਸ. ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਅਗਵਾਈ ਵਿੱਚ ਸਫਲਤਾ ਪੂਰਵਕ ਨੇਪਰੇ ਚਾੜਿਆ ਜਾਵੇਗਾ।