ਬੰਦ ਕਰੋ

ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 19/04/2021
DC Sir
ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ
ਜ਼ਿਲੇ੍ਹ ਦੀਆਂ ਮੰਡੀਆਂ ’ਚ ਹੋਈ 41461 ਮੀਟ੍ਰਿਕ ਟਨ ਕਣਕ ਦੀ ਆਮਦ
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 5956 ਮੀਟ੍ਰਿਕ ਟਨ ਕਣਕ ਦੀ ਖਰੀਦ
ਤਰਨ ਤਾਰਨ, 16 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।ਸਬੰਧਿਤ ਵਿਭਾਗਾਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ’ਚ 41461 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5956.5 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ, ਆੜਤੀਆਂ, ਲੇਬਰ ਤੇ ਹੋਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਕਰਨ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। 
ਉਹਨਾਂ ਕਿਹਾ ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 41461 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ। ਮੰਡੀਆਂ ’ਚ ਪਹੰੁਚੀ ਕਣਕ ਵਿੱਚੋਂ 5956.5 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 3918 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1221 ਮੀਟ੍ਰਿਕ ਟਨ, ਪਨਸਪ ਵੱਲੋਂ 818 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।