ਬੰਦ ਕਰੋ

ਜ਼ਿਲ੍ਹੇ ਦੇ 4336 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 18/02/2021
DC
ਜ਼ਿਲ੍ਹੇ ਦੇ 4336 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 625 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 58 ਹਜ਼ਾਰ 995 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 17 ਫਰਵਰੀ :
ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 4336 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 625 ਸੈਂਪਲ ਹੋਰ ਲਏ ਗਏ ਹਨ। 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 158995 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 155963 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 589 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2183 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2046 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 452 ਨਮੂਨਿਆਂ ਵਿੱਚੋਂ 03 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 449 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 36 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। 
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 28 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 19 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।