ਬੰਦ ਕਰੋ

ਜ਼ਿਲ੍ਹੇ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਠੇਕੇ ਖੋਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ

ਪ੍ਰਕਾਸ਼ਨ ਦੀ ਮਿਤੀ : 15/05/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਠੇਕੇ ਖੋਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ
ਤਰਨ ਤਾਰਨ, 14 ਮਈ :
ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਸਬੰਧੀ ਜਿਲਾ ਤਰਨ ਤਾਰਨ ਵਿੱਚ ਕਰਫਿਊ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਦੌਰਾਨ ਕਿਸੇ ਵੀ ਵਿਅਕਤੀ ਦੇ ਸੜਕਾ, ਗਲੀਆਂ ਅਤੇ ਜਨਤਕ ਥਾਵਾਂ ਤੇ ਘੁੰਮਣ ਫਿਰਨ ਦੀ ਮਨਾਹੀ ਕੀਤੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸਾ-ਨਿਰਦੇਸਾਂ ਅਨੁਸਾਰ ਜਿਲਾ ਤਰਨ ਤਾਰਨ ਦੀ ਹਦੂਦ ਅੰਦਰ ਆਉਂਦੇ ਸ਼ਰਾਬ ਦੇ ਠੇਕੇ (ਐਲ-2/ਐਲ 1 4ਏ) ਮਿਤੀ 7 ਮਈ, 2020 ਤੋਂ 17 ਮਈ, 2020 (ਸਵੇਰੇ 07:00 ਵਜੇ ਤੋਂ ਬਾਅਦ ਦੁਪਿਹਰ 03:00 ਵਜੇ) ਤੱਕ ਸ਼ਰਤਾਂ ਦੇ ਅਧਾਰ ‘ਤੇ ਖੋਲਣ ਦੇ ਹੁਕਮ ਜਾਰੀ ਕੀਤੇ ਸਨ।ਇਹਨਾਂ ਹੁਕਮਾਂ ਵਿੱਚ ਅੰਸ਼ਿਕ ਸੋਧ ਕਰਦੇ ਹੋਏ ਜ਼ਿਲ੍ਹੇ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ 15 ਮਈ, 2020 ਤੋਂ ਠੇਕੇ ਖੋਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਹੈ ਅਤੇ ਪਹਿਲਾਂ ਜਾਰੀ ਕੀਤੇ ਹੁਕਮਾਂ ਵਿੱਚ ਦਰਜ ਸ਼ਰਤਾਂ ਉਸੇ ਤਰ੍ਹਾਂ ਹੀ ਲਾਗੂ ਰਹਿਣਗੀਆਂ