ਬੰਦ ਕਰੋ

ਜ਼ਿਲ੍ਹੇ ਵਿੱਚ ਅਤਿ ਗਰੀਬ ਅਤੇ ਪਿੰਡਾਂ ਦੇ ਦਿਹਾੜੀਦਾਰ ਲੋਕਾਂ ਨੂੰ ਖਾਣਾ ਅਤੇ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਉਣ ਲਈ ਨੋਡਲ ਅਫ਼ਸਰ ਨਿਯੁਕਤ

ਪ੍ਰਕਾਸ਼ਨ ਦੀ ਮਿਤੀ : 28/03/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਅਤਿ ਗਰੀਬ ਅਤੇ ਪਿੰਡਾਂ ਦੇ ਦਿਹਾੜੀਦਾਰ ਲੋਕਾਂ ਨੂੰ ਖਾਣਾ ਅਤੇ ਜ਼ਰੂਰੀ
ਦਵਾਈਆਂ ਮੁਹੱਈਆ ਕਰਵਾਉਣ ਲਈ ਨੋਡਲ ਅਫ਼ਸਰ ਨਿਯੁਕਤ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਜ਼ਿਲ੍ਹਾ ਤਰਨ ਤਾਰਨ ਦੇ ਹੋਣਗੇ ਓਵਰਆਲ ਇੰਚਾਰਜ
ਤਰਨ ਤਾਰਨ, 28 ਮਾਰਚ :
ਕੋਵਿਡ-19 ਦੇ ਹੋਣ ਕਾਰਨ ਸਮੁੱਚੇ ਪੰਜਾਬ ਵਿੱਚ ਲਾੱਕਡਾਊਨ ਕਰਨ ਲਈ ਕਰਫ਼ਿਊ ਲੱਗਾ ਹੋਣ ਕਰਕੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 30(1) (3) ਦੇ ਤਹਿਤ ਅਤਿ ਗਰੀਬ ਅਤੇ ਪਿੰਡਾਂ ਦੇ ਦਿਹਾੜੀਦਾਰ ਲੋਕਾਂ ਨੂੰ ਖਾਣਾ ਅਤੇ ਜ਼ਰੂਰੀ ਦਵਾਈਆਂ ਪੰਚਾਇਤ ਦੇ ਫੰਡਾਂ ਵਿੱਚੋਂ ਦੇਣ ਦੇ ਅਧਿਕਾਰ ਪੰਚਾਇਤਾਂ ਨੂੰ ਦਿੱਤੇ ਗਏ ਹਨ।
ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਰੀ ਇੱਕ ਹੁਕਮ ਰਾਹੀਂ ਜ਼ਿਲ੍ਹੇ ਵਿੱਚ ਅਤਿ ਗਰੀਬ ਅਤੇ ਪਿੰਡਾਂ ਦੇ ਦਿਹਾੜੀਦਾਰ ਲੋਕਾਂ ਨੂੰ ਖਾਣਾ ਅਤੇ ਜ਼ਰੂਰੀ ਦਵਾਈਆਂ ਪੰਚਾਇਤ ਦੇ ਫੰਡਾਂ ਵਿੱਚੋਂ ਸਰਕਾਰ ਵੱਲੋਂ ਨਿਰਧਾਰਿਤ ਸ਼ਰਤਾਂ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਤਰਨ ਤਾਰਨ ਨੂੰ ਬਲਾਕ ਤਰਨ ਤਾਰਨ, ਗੰਡੀਵਿੰਡ, ਖਡੂਰ ਸਾਹਿਬ, ਚੋਹਲਾ ਸਾਹਿਬ ਅਤੇ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਨੂੰ ਬਲਾਕ ਪੱਟੀ, ਵਲਟੋਹਾ, ਭਿੱਖੀਵੰਡ ਅਤੇ ਨੌਸ਼ਹਿਰਾ ਪੰਨੂਆਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਅਤੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਆਪਣੇ-ਆਪਣੇ ਬਲਾਕ ਵਿੱਚ ਓਵਰਆਲ ਇੰਚਾਰਜ ਹੋਣਗੇ।ਇਹ ਅਧਿਕਾਰੀ ਇਹ ਵੀ ਯਕੀਨੀ ਬਣਾਉਣਗੇ ਕਿ ਕੋਈ ਵੀ ਲੋੜਵੰਦ ਵਿਅਕਤੀ ਖਾਣੇ ਅਤੇ ਜ਼ਰੂਰੀ ਦਵਾਈਆਂ ਤੋਂ ਵਾਂਝਾ ਨਾ ਰਹਿ ਜਾਵੇ।
ਹੁਕਮਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਇਸ ਸਬੰਧ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਓਵਰਆਲ ਇੰਚਾਰਜ ਹੋਣਗੇ ਅਤੇ ਲੋੜਵੰਦ ਵਿਅਕਤੀਆਂ ਨੂੰ ਪੰਚਾਇਤ ਫੰਡ ਵਿੱਚੋਂ ਜ਼ਰੂਰਤ ਅਨੁਸਾਰ ਖਾਣਾ ਅਤੇ ਦਵਾਈਆਂ ਮੁਹੱਈਆ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ।
—————-