ਬੰਦ ਕਰੋ

ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 28 ਹੋਈ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 09/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 28 ਹੋਈ-ਡਿਪਟੀ ਕਮਿਸ਼ਨਰ
ਤਿਉਹਾਰਾਂ ਦੇ ਸੀਜ਼ਨ ਦੌਰਾਨ ਕੋਵਿਡ-19 ਪ੍ਰਤੀ ਸਾਵਧਾਨੀਆਂ ਜ਼ਰੂਰ ਅਪਣਾਉਣ ਜ਼ਿਲ੍ਹਾ ਵਾਸੀ
ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 77759 ਵਿਅਕਤੀਆਂ ਦੇ ਲਏ ਗਏ ਸੈਂਪਲ
ਜਾਂਚ ਲਈ ਭੇਜੇ ਗਏ 73902 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ 
1905 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਤਰਨ ਤਾਰਨ, 08 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 28 ਰਹਿ ਗਈ ਹੈ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਤਰਨ ਤਾਰਨ ਜਲਦੀ ਹੀ ਕਰੋਨਾ ਮੁਕਤ ਹੋ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਕੋਵਿਡ-19 ਪ੍ਰਤੀ ਸਾਵਧਾਨੀਆਂ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਵਾਰ ਵਾਰ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਵਿੱਚ ਬਿਲਕੁੱਲ ਲਾਹਪਰਵਾਹੀ ਨਾ ਵਰਤਣ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1905 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ । ਜ਼ਿਲ੍ਹੇ ਵਿੱਚ ਹੁਣ 2020 ਵਿਅਕਤੀ ਕੋਰੋਨਾ ਤੋਂ ਪੀੜ੍ਹਤ ਪਾਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 77759 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 73902 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1434 ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 65 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗਟਿਵ ਵੀ ਪਾਈ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 628 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 28 ਰਹਿ ਗਈ ਹੈ। ਜਿੰਨ੍ਹਾਂ ਵਿੱਚੋਂ 24 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 01 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹੈ।ਇਸ ਤੋਂ ਇਲਾਵਾ 06 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।    
——————-