ਬੰਦ ਕਰੋ

ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਟੀਕਾਕਰਨ ਦਾ ਅੰਕੜਾ 2,91,836 ਤੱਕ ਪਹੁੰਚਿਆਂ-ਸਿਵਲ ਸਰਜਨ

ਪ੍ਰਕਾਸ਼ਨ ਦੀ ਮਿਤੀ : 10/08/2021

ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਟੀਕਾਕਰਨ ਦਾ ਅੰਕੜਾ 2,91,836 ਤੱਕ ਪਹੁੰਚਿਆਂ-ਸਿਵਲ ਸਰਜਨ
ਦਿਵਿਆਂਗ ਵਿਅਕਤੀ, ਬਜ਼ੁਰਗ ਵਿਅਕਤੀ, ਗਰਭਵਤੀ ਮਾਵਾਂ ਅਤੇ ਦੁੱਧ ਪਿਲਾਉਦੀਆਂ ਮਾਵਾਂ ਨੂੰ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ ਦੀ ਕੀਤੀ ਅਪੀਲ
ਤਰਨ ਤਾਰਨ, 09 ਅਗਸਤ :
ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਅੱਜ ਜ਼ਿਲ੍ਹੇ ਵਿੱਚ ਕੋਰੋਨਾ ਟੀਕਾਕਰਨ ਦਾ 291836 ਤੱਕ ਪਹੁੰਚ ਗਿਆ ਹੈ। ਉਨ੍ਹਾਂ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਖ਼ਾਸ ਤੌਰ ‘ਤੇ ਦਿਵਿਆਂਗ ਵਿਅਕਤੀ, ਬਜ਼ੁਰਗ ਵਿਅਕਤੀ, ਗਰਭਵਤੀ ਮਾਵਾਂ ਅਤੇ ਦੁੱਧ ਪਿਲਾਉਦੀਆਂ ਮਾਵਾਂ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ । ਉਹਨਾਂ ਕਿਹਾ ਕਿ ਟੀਕਾਕਰਨ ਉਪਰੰਤ ਵੀ ਤਿੰਨ ਗੱਲਾਂ, ਹੱਥ ਨੂੰ ਬਾਰ ਬਾਰ ਧੋਣਾ, ਮੂੰਹ ਢੱਕ ਕੇ ਰੱਖਣਾ ਅਤੇ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣਾ ਆਦਿ ਦਾ ਖ਼ਾਸ ਧਿਆਨ ਰੱਖਿਆ ਜਾਵੇ ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦੇ ਕਿਹਾ ਕਿ ਜਿੰਨ੍ਹਾਂ ਲੋਕਾਂ ਦੀ ਕੋਵਿਡ ਟੀਕਾਕਰਨ ਦੀ ਸੈਕਿੰਡ ਡੋਜ਼ ਪੈਡਿੰਗ ਹੈ, ਉਹ ਪਹਿਲ ਦੇ ਆਧਾਰ ‘ਤੇ ਆਪਣਾ ਕੋਵਿਡ ਟੀਕਾਕਰਨ ਕਰਵਾਉਣ । ਉਨ੍ਹਾਂ ਵੱਲੋਂ ਹੋਰ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਕੋਰੋਨਾ ਦੀ ਤੀਸਰੀ ਲਹਿਰ ਨੂੰ ਰੋਕਣ ਵਾਸਤੇ ਲੋਕ ਵੱਧ ਚੜ੍ਹ ਕੇ ਅੱਗੇ ਆਉਣ ਅਤੇ ਆਪਣਾ ਟੀਕਾਕਰਨ ਕਰਵਾਉਣ । ਉਨ੍ਹਾਂ ਨੇ ਕਿਹਾ ਕਿ ਜਿਹੜੇ ਲੋਕ ਅੰਗਹੀਣ ਅਤੇ ਬਹੁਤ ਬਜ਼ੁਰਗ ਹਨ, ਉਨ੍ਹਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ ਆ ਕੇ ਕੋਰੋਨਾ ਟੀਕਾਕਰਨ ਕਰਨਗੀਆਂ ।