ਬੰਦ ਕਰੋ

ਜ਼ਿਲ੍ਹੇ ਵਿੱਚ ਹੁਣ ਤੱਕ 1,17,290 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 24/05/2021

ਜ਼ਿਲ੍ਹੇ ਵਿੱਚ ਹੁਣ ਤੱਕ 1,17,290 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1455 ਸੈਂਪਲ ਹੋਰ
ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 2,40,666 ਵਿਅਕਤੀਆਂ ਦੇ ਸੈਂਪਲ
ਤਰਨ ਤਾਰਨ, 19 ਮਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,17,290 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,40,666 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,32,316 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1870 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1455 ਸੈਂਪਲ ਹੋਰ ਲਏ ਗਏ ਹਨ।ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 6903 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 5938 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 468 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 11 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 457 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 696 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 407 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 18 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ। ਇਸ ਤੋਂ ਇਲਾਵਾ 17 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 09 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।