ਬੰਦ ਕਰੋ

1882 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ

ਪ੍ਰਕਾਸ਼ਨ ਦੀ ਮਿਤੀ : 05/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 74341 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
1882 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 40
ਤਰਨ ਤਾਰਨ, 04 ਨਵੰਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1882 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ । ਜ਼ਿਲ੍ਹੇ ਵਿੱਚ ਹੁਣ 2013 ਵਿਅਕਤੀ ਕੋਰੋਨਾ ਤੋਂ ਪੀੜ੍ਹਤ ਪਾਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 74341 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 71188 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 734 ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 774 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 132 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗਟਿਵ ਵੀ ਪਾਈ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 866 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 40 ਰਹਿ ਗਈ ਹੈ। ਜਿੰਨ੍ਹਾਂ ਵਿੱਚੋਂ 01 ਵਿਅਕਤੀ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹਨ। ਇਸ ਤੋਂ ਇਲਾਵਾ 29 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 01 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹਨ ਅਤੇ 01 ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਇਲਾਜ ਕਰਵਾ ਰਹੇ ਹਨ। ਇਸ ਤੋਂ ਇਲਾਵਾ 08 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।