1905 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਪ੍ਰਕਾਸ਼ਨ ਦੀ ਮਿਤੀ : 10/11/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 78799 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
1905 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਤਰਨ ਤਾਰਨ, 09 ਨਵੰਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1905 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ । ਜ਼ਿਲ੍ਹੇ ਵਿੱਚ ਹੁਣ 2026 ਵਿਅਕਤੀ ਕੋਰੋਨਾ ਤੋਂ ਪੀੜ੍ਹਤ ਪਾਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 78799 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 75389 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 984 ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 563 ਸੈਂਪਲਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 562 ਦੀ ਰਿਪੋਰਟ ਨੈਗਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 54 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗਟਿਵ ਵੀ ਪਾਈ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 1040 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 32 ਹੈ। ਜਿੰਨ੍ਹਾਂ ਵਿੱਚੋਂ 22 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 01 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹੈ ।ਇਸ ਤੋਂ ਇਲਾਵਾ 06 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।
————