ਬੰਦ ਕਰੋ

1914 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ

ਪ੍ਰਕਾਸ਼ਨ ਦੀ ਮਿਤੀ : 13/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 81592 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
1914 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 26 ਰਹਿ ਗਈ ਹੈ
ਤਰਨ ਤਾਰਨ, 12 ਨਵੰਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1914 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ । ਜ਼ਿਲ੍ਹੇ ਵਿੱਚ ਹੁਣ 2032 ਵਿਅਕਤੀ ਕੋਰੋਨਾ ਤੋਂ ਪੀੜ੍ਹਤ ਪਾਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 81592 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 77393 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1767 ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 96 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗਟਿਵ ਪਾਈ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 837 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 26 ਰਹਿ ਗਈ ਹੈ। ਜਿੰਨ੍ਹਾਂ ਵਿੱਚੋਂ 17 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 01 ਵਿਅਕਤੀ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖ਼ਲ ਹੈ ।ਇਸ ਤੋਂ ਇਲਾਵਾ 06 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।    
——————-