ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
ਪ੍ਰਕਾਸ਼ਨ ਦੀ ਮਿਤੀ : 18/10/2024
ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਉਪ ਮੰਡਲ ਮੈਜਿਸਟਰੇਟ ਭਿੱਖੀਵਿੰਡ ਵਲੋਂ ਕਲੱਸਟਰ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ
ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
ਤਰਨ ਤਾਰਨ, 16 ਅਕਤੂਬਰ :
ਪੰਜਾਬ ਸਰਕਾਰ ਦੀ ਨੀਤੀ ਅਤੇ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਤਰਨਤਾਰਨ ਸੀ੍ ਪਰਮਵੀਰ ਸਿੰਘਦੇ ਹੁਕਮਾਂ ਅਨੁਸਾਰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਉਪ ਮੰਡਲ ਮੈਜਿਸਟਰੇਟ ਭਿੱਖੀਵਿੰਡ ਸੀ੍ ਗੁਰਦੇਵ ਸਿੰਘ ਧੰਮ ਵਲੋਂ ਸਾਰੇ ਕਲੱਸਟਰ ਅਫਸਰਾਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਸਰਕਾਰ ਦੀ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲਗਾਉਣਾ ਪੂਰੀ ਤਰ੍ਹਾਂ ਮਨਾ ਹੈ। ਇਸ ਸਬੰਧੀ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਵਿਚ ਕੈਂਪ ਵੀ ਲਗਾਏ ਜਾ ਰਹੇ ਹਨ, ਮੁਸ਼ਤਰੀ ਮੁਨਾਦੀ ਵੀ ਕਰਵਾਈ ਜਾ ਰਹੀ ਹੈ।
ਕੰਬਾਇਨ ਸਬੰਧੀ ਸਖਤ ਹਦਾਇਤ ਕੀਤੀ ਗਈ ਕਿ ਕੋਈ ਵੀ ਕੰਬਾਇਨ ਐੱਸ ਐਮ ਐੱਸ ਤੋੰ ਬਿਨਾਂ ਨਹੀ ਚਲਾਈ ਜਾਵੇਗੀ।
ਉਪ ਮੰਡਲ ਮੈਜਿਸਟਰੇਟ ਭਿੱਖੀਵਿੰਡ ਵਲੋਂ ਦੱਸਿਆ ਇਸ ਵਾਰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇਹਨਾਂ ਦਾ ਮਾਲ ਰਿਕਾਰਡ ਵਿਚ ਲਾਲ ਅੱਖਰਾਂ ਵਿੱਚ ਐਂਟਰੀ ਕੀਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਸਰਕਾਰੀ ਮੁਲਾਜ਼ਮ ਅਤੇ ਨੰਬਰਦਾਰਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਫਾਰਗ ਕੀਤਾ ਜਾਵੇਗਾ। ਅੱਗ ਲਗਾਉਣ ਵਾਲੇ ਵਿਅਕਤੀਅਆਂ ਨੂੰ ਭਵਿੱਖ ਵਿੱਚ ਨਵਾਂ ਲਾਇਸੈਂਸ ਦੇਣ, ਨੰਬਰਦਾਰ ਬਣਾਉਣ ਆਦਿ ਤੋਂ ਅਯੋਗ ਕਰਾਰ ਵੀ ਕੀਤਾ ਜਾਵੇਗਾ।
ਇਸ ਸਬੰਧੀ ਉਪ ਮੰਡਲ ਮਜਿਸਟਰੇਟ ਵੱਲੋਂ ਸਾਰੇ ਕਿਸਾਨਾਂ ਨੂੰ ਤਕੀਦ ਕੀਤੀ ਗਈ ਕਿ ਮਨੁੱਖੀ ਸਿਹਤ ਨੂੰ ਤੰਦਰੁਸਤ ਰੱਖਣ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਾਈ ਜਾਵੇ।