Close

Paddy procurement process work is running smoothly at all procurement centers of district Tarn Taran- Deputy Commissioner

Publish Date : 13/10/2021

ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਕੰੰਮ-ਡਿਪਟੀ ਕਮਿਸ਼ਨਰ
ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 8,07,870 ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਤਰਨ ਤਾਰਨ, 12 ਅਕਤੂਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰੀਕਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਜਤ ਓਬਰਾਏ, ਐੱਸ. ਡੀ. ਐੱਮ. ਖਡੂਰ ਸਾਹਿਬ ਸ਼੍ਰੀਮਤੀ ਅਨਮਜੋਤ ਕੌਰ, ਅੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆਂ ਅਤੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਕੰੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਝੋਨੇ ਦੀ ਆਮਦ ਵਿਚ ਤੇਜ਼ੀ ਆਈ ਹੈ ਅਤੇ 60 ਸਥਾਈ ਮੰਡੀਆਂ ਤੋਂ ਇਲਾਵਾ 29 ਆਰਜ਼ੀ ਮੰਡੀਆਂ ਵਿੱਚ ਵੀ ਝੋਨਾ ਆ ਰਿਹਾ ਹੈ।
ਇਸ ਮੌਕੇ ਉਨ੍ਹਾਂ ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਅਤੇ ਜਿਲ੍ਹਾ ਮੰਡੀ ਅਫਸਰ ਨੂੰ ਕਿਹਾ ਕਿ ਉਹ ਨਿੱਜੀ ਤੌਰ ’ਤੇ ਮੰਡੀਆਂ ਦਾ ਦੌਰਾ ਕਰਕੇ ਖਰੀਦ ਵਿਵਸਥਾ ’ਤੇ ਨਿਗਰਾਨੀ ਰੱਖਣ।ਇਸ ਮੌਕੇ ਉਹਨਾਂ ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਵਿੱਚ 11 ਅਕਤੂਬਰ ਤੱਕ 1,75,498 ਮੀਟਰਿਕ ਟਨ ਝੋਨਾ ਮੰਡੀਆਂ ਵਿਚ ਪੁੱਜਾ ਹੈ, ਜਿਸ ਵਿਚੋਂ 1,51,726 ਮੀਟਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 8,07,870 ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੀ ਗਈ ਫਸਲ ਅਦਾਇਗੀ ਨਾਲੋ-ਨਾਲ ਕੀਤੀ ਜਾ ਰਹੀ ਹੈ ਅਤੇ 11 ਅਕਤੂਬਰ ਤੱਕ 45 ਕਰੋੜ 28 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।