Close

Passes issued to 10180 farmers of the district so far for bringing wheat in mandis- Deputy Commissioner

Publish Date : 22/04/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮੰਡੀਆਂ ਵਿੱਚ ਕਣਕ ਲਿਆਉਣ ਲਈ ਹੁਣ ਤੱਕ ਜ਼ਿਲ੍ਹੇ ਦੇ 10180 ਕਿਸਾਨਾਂ ਨੂੰ ਜਾਰੀ ਕੀਤੇ ਗਏ ਪਾਸ-ਡਿਪਟੀ ਕਮਿਸ਼ਨਰ
23 ਤੇ 24 ਅਪ੍ਰੈਲ ਲਈ ਜ਼ਿਲੇ੍ਹ ਦੇ 5310 ਕਿਸਾਨਾਂ ਨੂੰ ਜਾਰੀ ਕੀਤੇ ਪਾਸ
ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਮਿਤੀਵਾਰ ਜਾਰੀ ਕੀਤੇ ਜਾ ਰਹੇ ਹਨ ਪਾਸ
ਤਰਨ ਤਾਰਨ, 22 ਅਪ੍ਰੈਲ :
ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਅਨਾਜ ਮੰਡੀਆਂ ਵਿੱਚ ਇਕੱਠ ਨਾ ਹੋਵੇ ਇਸ ਲਈ ਕਿਸਾਨਾਂ ਨੂੰ ਰੋਜ਼ਾਨਾ ਪਾਸ ਜਾਰੀ ਕੀਤੇ ਜਾ ਰਹੇ ਹਨ।ਇਸ ਤਹਿਤ 23 ਤੇ 24 ਅਪ੍ਰੈਲ ਲਈ ਜ਼ਿਲੇ੍ਹ ਦੇ 5310 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ 10180 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ।ਉਹਨਾਂ ਦੱਸਿਆ ਕਿ 23 ਅਤੇ 24 ਅਪ੍ਰੈਲ ਲਈ ਜ਼ਿਲ੍ਹੇ ਵਿੱਚ 5310 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ।ਉਹਨਾਂ ਦੱਸਿਆ ਕਿ 23 ਅਤੇ 24 ਅਪ੍ਰੈਲ ਵਾਸਤੇ ਮਾਰਕੀਟ ਕਮੇਟੀ ਹਰੀਕੇ ਲਈ 330, ਮਾਰਕੀਟ ਕਮੇਟੀ ਖਡੂਰ ਸਾਹਿਬ ਲਈ 270, ਮਾਰਕੀਟ ਕਮੇਟੀ ਖੇਮਕਰਨ ਲਈ 930, ਮਾਰਕੀਟ ਕਮੇਟੀ ਝਬਾਲ ਲਈ 435, ਮਾਰਕੀਟ ਕਮੇਟੀ ਤਰਨ ਤਾਰਨ ਲਈ 455, ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆਂ ਲਈ 1070, ਮਾਰਕੀਟ ਕਮੇਟੀ ਪੱਟੀ ਲਈ 665 ਅਤੇ ਮਾਰਕੀਟ ਕਮੇਟੀ ਭਿੱਖੀਵਿੰਡ ਲਈ 1155 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਮਾਰਕੀਟ ਕਮੇਟੀ ਵੱਲੋਂ ਆੜ੍ਹਤੀਆਂ ਰਾਹੀਂ ਪਾਸ ਜਾਰੀ ਕੀਤੇ ਜਾ ਰਹੇ ਹਨ ਜਿਸ ਦੀ ਮਿਆਦ 24 ਘੰਟੇ ਹੈ।
ਉਹਨਾਂ ਕਿਹਾ ਕਿ ਬਿਨਾਂ ਪਾਸ ਵਾਲੇ ਕਿਸਾਨਾਂ ਨੂੰ ਮੰਡੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਕਣਕ ਲਿਆਉਣ ਸਮੇਂ ਟਰੈਕਟਰ-ਟਰਾਲੀ ’ਤੇ ਇਕ ਤੋਂ ਵੱਧ ਵਿਅਕਤੀ ਬਿਠਾਉਣ ਤੋਂ ਗੁਰੇਜ਼ ਕੀਤਾ ਜਾਵੇ।ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਮੰਡੀਆਂ ਵਿੱਚ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
———-