Close

Passes issued to 22,240 farmers of the district so far for bringing wheat in mandis- Deputy Commissione

Publish Date : 28/04/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮੰਡੀਆਂ ਵਿੱਚ ਕਣਕ ਲਿਆਉਣ ਲਈ ਆੜ੍ਹਤੀਆਂ ਰਾਹੀਂ ਹੁਣ ਤੱਕ ਜ਼ਿਲੇ ਦੇ 22,240 ਕਿਸਾਨਾਂ ਨੂੰ ਜਾਰੀ ਕੀਤੇ ਗਏ ਪਾਸ-ਡਿਪਟੀ ਕਮਿਸ਼ਨਰ
ਮਿਤੀ 29 ਤੇ 30 ਅਪ੍ਰੈਲ ਲਈ ਜ਼ਿਲ੍ਹੇ ਦੇ 5590 ਕਿਸਾਨਾਂ ਨੂੰ ਜਾਰੀ ਕੀਤੇ ਪਾਸ
ਤਰਨ ਤਾਰਨ, 28 ਅਪ੍ਰੈਲ :
ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਅਨਾਜ ਮੰਡੀਆਂ ਵਿੱਚ ਇਕੱਠ ਨਾ ਹੋਵੇ ਇਸ ਲਈ ਕਿਸਾਨਾਂ ਨੂੰ ਰੋਜ਼ਾਨਾ ਪਾਸ ਜਾਰੀ ਕੀਤੇ ਜਾ ਰਹੇ ਹਨ। ਇਸ ਤਹਿਤ 29 ਤੇ 30 ਅਪ੍ਰੈਲ ਲਈ ਜ਼ਿਲੇ ਦੇ 5590 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਦੇ 22,240 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ 29 ਅਤੇ 30 ਅਪ੍ਰੈਲ ਲਈ ਜ਼ਿਲੇ ਵਿੱਚ 5590 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ 29 ਅਤੇ 30 ਅਪ੍ਰੈਲ ਵਾਸਤੇ ਮਾਰਕੀਟ ਕਮੇਟੀ ਹਰੀਕੇ ਲਈ 280, ਮਾਰਕੀਟ ਕਮੇਟੀ ਖਡੂਰ ਸਾਹਿਬ ਲਈ 480, ਮਾਰਕੀਟ ਕਮੇਟੀ ਖੇਮਕਰਨ ਲਈ 700, ਮਾਰਕੀਟ ਕਮੇਟੀ ਝਬਾਲ ਲਈ 500, ਮਾਰਕੀਟ ਕਮੇਟੀ ਤਰਨ ਤਾਰਨ ਲਈ 1180, ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆਂ ਲਈ 750, ਮਾਰਕੀਟ ਕਮੇਟੀ ਪੱਟੀ ਲਈ 570 ਅਤੇ ਮਾਰਕੀਟ ਕਮੇਟੀ ਭਿੱਖੀਵਿੰਡ ਲਈ 1130 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ।ਉਨਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਮਾਰਕੀਟ ਕਮੇਟੀ ਵੱਲੋਂ ਆੜਤੀਆਂ ਰਾਹੀਂ ਪਾਸ ਜਾਰੀ ਕੀਤੇ ਜਾ ਰਹੇ ਹਨ ਜਿਸ ਦੀ ਮਿਆਦ 24 ਘੰਟੇ ਹੈ।
ਉਹਨਾਂ ਕਿਹਾ ਕਿ ਬਿਨਾਂ ਪਾਸ ਵਾਲੇ ਕਿਸਾਨਾਂ ਨੂੰ ਮੰਡੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਕਣਕ ਲਿਆਉਣ ਸਮੇਂ ਟਰੈਕਟਰ-ਟਰਾਲੀ ’ਤੇ ਇਕ ਤੋਂ ਵੱਧ ਵਿਅਕਤੀ ਬਿਠਾਉਣ ਤੋਂ ਗੁਰੇਜ਼ ਕੀਤਾ ਜਾਵੇ।ਉਹਨਾਂ ਕਿਹਾ ਕਿ ਟਰਾਲੀ ਵਿੱਚ ਕਣਕ ਦਾ ਲੋਡ ਟਰਾਲੀ ਦੇ ਸਾਈਜ਼ ਦੇ ਹਿਸਾਬ ਨਾਲ ਪਾਇਆ ਜਾ ਸਕਦਾ ਹੈ, ਇਸ ਦੀ ਕੋਈ ਲਿਮਿਟ ਨਹੀਂ ਹੈ। ਉਹਨਾਂ ਆੜ੍ਹਤੀਆਂ ਤੇ ਕਿਸਾਨਾਂ ਨੂੰ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
———-