Close

Payment of more than 1852 crore rupees for paddy crop to the farmers of the district-Deputy Commissioner

Publish Date : 17/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਕੀਤੀ ਗਈ 1852 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਹੁਣ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,03,462 ਮੀਟਰਿਕ ਝੋਨੇ ਵਿੱਚੋਂ 9,03,374 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ
ਤਰਨ ਤਾਰਨ, 15 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1852 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ ਅਤੇ 14 ਨਵੰਬਰ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,03,462 ਮੀਟਰਿਕ ਝੋਨੇ ਵਿੱਚੋਂ 9,03,374 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਹੁਣ ਜ਼ਿਲ੍ਹੇ ਦੇ ਸਿਰਫ਼ 05 ਖਰੀਦ ਕੇਂਦਰਾਂ ‘ਤੇ ਝੋਨੇ ਦੀ ਖਰੀਦ ਜਾਰੀ ਹੈ ਅਤੇ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਤੇਜ਼ੀ ਨਾਲ ਚੱਲ ਰਹੀ ਹੈ।ਉਹਨਾਂ ਦੱਸਿਆ ਕਿ ਹੁਣ ਤੱਕ 8,34,721 ਮੀਟਰਿਕ ਟਨ ਤੋਂ ਵੱਧ ਝੋਨੇ ਦੀ ਮੰਡੀਆਂ ਵਿੱਚੋਂ ਚੁਕਾਈ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 14 ਨਵੰਬਰ ਤੱਕ ਪਨਗਰੇਨ ਵੱਲੋਂ 3,93,053 ਮੀਟਰਿਕ ਟਨ, ਮਾਰਕਫੈੱਡ ਵੱਲੋਂ 2,12,740 ਮੀਟਰਿਕ ਟਨ, ਪਨਸਪ ਵੱਲੋਂ 1,88,092 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 1,06,664 ਮੀਟਰਿਕ ਟਨ ਅਤੇ ਐੱਫ਼ ਸੀ. ਆਈ. ਵੱਲੋਂ 514 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 2311 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਅਨੇਕਾਂ ਉਪਰਾਲੇ ਕੀਤੇ ਗਏ ਹਨ, ਖੇਤੀਬਾੜੀ ਸੰਦਾਂ ਰਾਹੀਂ ਵੱਖ-ਵੱਖ ਤਕਨੀਕਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਵਹਾ ਕੇ ਪਰਾਲੀ ਦਾ ਨਿਬੇੜਾ ਕਰਨਾ ਚਾਹੀਦਾ ਹੈ ਤੇ ਵਾਤਾਵਰਨ ਨੂੰ ਸ਼ੱੁਧ ਰੱਖਣਾ ਚਾਹੀਦਾ ਹੈ।