Payment of more than 913 crores of wheat purchased to the farmers of the district-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 913 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 6,16,776 ਮੀਟ੍ਰਿਕ ਟਨ ਕਣਕ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,98,174 ਮੀਟ੍ਰਿਕ ਟਨ ਕਣਕ ਦੀ ਖਰੀਦ
27 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 82,828 ਮੀਟਰਿਕ ਟਨ ਕਣਕ ਦੀ ਕੀਤੀ ਗਈ ਚੁਕਾਈ
ਤਰਨ ਤਾਰਨ, 28 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ 27 ਅਪ੍ਰੈਲ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 913 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6,16,776 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,98,174 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 27 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 5,98,174 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 2,02,559 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,57,832 ਮੀਟ੍ਰਿਕ ਟਨ, ਪਨਸਪ ਵੱਲੋਂ 1,26,549 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 93,002 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 11,307 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ 27 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 82,828 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।