Close

Payment of more than 95% of the procured crop to the farmers as per the instructions of the government – Deputy Commissioner

Publish Date : 12/05/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਕਿਸਾਨਾਂ ਨੂੰ ਕੀਤੀ ਗਈ 95 ਫੀਸਦੀ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਮੰਡੀਆਂ ਵਿੱਚ ਪਹੁੰਚੀ 6,17,571 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੋ ਚੁੱਕੀ ਹੈ 4,18,386 ਮੀਟਰਿਕ ਟਨ ਕਣਕ ਦੀ ਚੁਕਾਈ-
ਤਰਨ ਤਾਰਨ, 11 ਮਈ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1165 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਕਿਸਾਨਾਂ ਨੂੰ 95 ਫੀਸਦੀ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 11 ਮਈ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 6,17,571 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਅੱਜ ਤੱਕ 4,18,386 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ 6,17,571 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,60,514 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,51,185 ਮੀਟ੍ਰਿਕ ਟਨ, ਪਨਸਪ ਵੱਲੋਂ 1,48,499 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 88,234 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 56,423 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।