Pension facilitation camp will be held on August 17
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਤਰਨਤਾਰਨ
17 ਅਗਸਤ ਨੂੰ ਲੱਗਣਗੇ ਪੈਨਸ਼ਨ ਸੁਵਿਧਾ ਕੈਂਪ
ਤਰਨਤਾਰਨ, 12 ਅਗਸਤ
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨ ਪੁੱਜਦਾ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਭਾਗ ਵੱਲੋਂ 17 ਅਗਸਤ ਨੂੰ ਜਿ਼ਲ੍ਹੇ ਵਿਚ ਪੈਨਸ਼ਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।
ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ ਇਕ ਕੈਂਪ ਲਗਾਇਆ ਜਾਵੇਗਾ ਅਤੇ ਇਹ ਕੈਂਪ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਲੱਗੇਗਾ। ਇਸ ਕੈਂਪ ਵਿਚ ਵਿਭਾਗ ਦੀਆਂ ਪੈਨਸ਼ਨ ਅਤੇ ਹੋਰ ਸਮਾਜਿਕ ਭਲਾਈ ਦੀਆਂ ਸਕੀਮਾਂ ਸਬੰਧੀ ਸੇਵਾਵਾਂ ਮੌਕੇ ਤੇ ਹੀ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ 17 ਅਗਸਤ ਨੂੰ ਇਹ ਕੈਂਪ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਚੋਹਲਾ ਸਾਹਿਬ, ਗੁਰਦੁਆਰਾ ਸਾਹਿਬ ਬਲੇਹਰ (ਭਿੱਖੀਵਿੰਡ), ਗੁਰਦੁਆਰਾ ਬਾਬਾ ਪੂਰਨ ਦਾਸ ਗੰਡੀਵਿੰਡ, ਗੁਰਦੁਆਰਾ ਖੜੇ ਦਾ ਖਾਲਸਾ ਚੌਧਰੀ ਵਾਲਾ, ਨੌਸ਼ਿਹਰਾ ਪੰਨੂੰਆਂ ਵਿਖੇ ਲੱਗਣਗੇ। ਉਨ੍ਹਾਂ ਨੇ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਇੰਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ ਹੈ।