Close

People of the district will be provided with a transparent and corruption-free administration assuredly- Deputy Commissioner

Publish Date : 05/07/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ-ਡਿਪਟੀ ਕਮਿਸ਼ਨਰ
ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਤਰਨ ਤਾਰਨ, 04 ਜੁਲਾਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਨੂੰ ਇਹਨਾਂ ਸਮੱਸਿਆਵਾਂ ਦੇ ਢੁਕਵੇਂ ਤੇ ਤੁਰੰਤ ਨਿਪਟਾਰੇ ਲਈ ਆਦੇਸ਼ ਜਾਰੀ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵੀਰਵਾਰ ਨੂੰ 9:30 ਵਜੇ ਤੋਂ ਲੈ ਕੇ 01:30 ਵਜੇ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਉਹਨਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਹਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਖੱਜਲ ਖੁਆਰ ਅਤੇ ਡਿਊਟੀ ਵਿੱਚ ਲਾਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਬਣਦਾ ਲਾਭ ਹਰ ਇੱਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।
ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਗੱਲ ਨੂੰ ਸੰਬੰਧਿਤ ਵਿਭਾਗਾਂ ਦੇ ਮੁਖੀ ਯਕੀਨੀ ਬਣਾਉਣਗੇ ਅਤੇ ਲੋਕਾਂ ਦੇ ਕੰਮਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।