Close

People were asked to take an oath not to allow drugs to be sold in their villages and not to use drugs.

Publish Date : 28/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਨਸ਼ਾ ਮੁਕਤੀ ਯਾਤਰਾ” ਤਹਿਤ ਵਿਧਾਇਕਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ
ਲੋਕਾਂ ਨੂੰ ਆਪਣੇ ਪਿੰਡ ਵਿੱਚ ਨਾ ਨਸ਼ਾ ਵਿਕਣ ਦੇਣ ਅਤੇ ਨਸ਼ਾ ਨਾ ਕਰਨ ਦੀ ਚੁਕਾਈ ਗਈ ਸਹੁੰ
ਤਰਨ ਤਾਰਨ, 27 ਮਈ :
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੱਲ ਰਹੀ “ਨਸ਼ਾ ਮੁਕਤੀ ਯਾਤਰਾ” ਤਹਿਤ ਜ਼ਿਲ੍ਹੇ ਦੇ ਵਿਧਾਇਕਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਭਾਗ ਲੈ ਰਹੇ ਹਨ।

ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਬੂੜਚੰਦ, ਮਰਗਿੰਦਪੁਰਾ, ਅਕਬਰਪੁਰਾ, ਮਾਣਕਪੁਰਾ, ਮਨਿਹਾਲਾ ਜੈ ਸਿੰਘ ਅਤੇ ਕੁੱਲਾ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਇਸ ਮੌਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਹੋਣ ਦੀ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਨਸ਼ਿਆਂ ਖਿਲਾਫ਼ ਸਾਂਝਾ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਫਿਰ ਉਹ ਦਿਨ ਦੂਰ ਨਹੀਂ ਜਦੋਂ ਸਾਡਾ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਅਤੇ ਖੁਸ਼ਹਾਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਪ੍ਰਾਪਤੀ ਲਈ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੁੰਦੀ ਹੈ।ਉਨ੍ਹਾਂ ਸੂਬੇ ਦੇ ਹਰ ਨਾਗਰਿਕ ਨੂੰ ਇਸ ਮਿਸ਼ਨ ਚ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਅਪੀਲ ਕੀਤੀ।

ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਹਨਾਂ ਦੇ ਪੀਏ ਸ੍ਰੀ ਕੋਮਲਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਪਿੰਡ ਚਹਿਲ, ਗਹਿਰੀ, ਲਹੀਆਂ, ਬੁਰਜ 169, ਕਲਸ ਅਤੇ ਭੂਸੇ ਵਿਖੇ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ।

ਇਸ ਮੌਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਸਾਥ ਦੇਣ ਦੀ ਅਪੀਲ ਕਰਦਿਆਂ ਉਹਨਾ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਪੰਜਾਬ ਬਣਾਉਣ ਲਈ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਹੁਣ ਬਹੁਤ ਵੱਡੇ ਪੱਧਰ ਤੇ ਪਹੁੰਚ ਗਈ ਹੈ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹਰੇਕ ਪਿੰਡ, ਸ਼ਹਿਰ ਤੋਂ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਉਹਨਾਂ ਕਿਹਾ ਕਿ ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਭਰਭੂਰ ਸਫਲਤਾ ਮਿਲ ਰਹੀ ਹੈ ਅਤੇ ਨੌਜਵਾਨ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾਉਣ ਲਈ ਆਪਣਾ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਲੋਕਾਂ ਦੇ ਸਹਿਯੋਗ ਨਾਲ ਹੀ ਸਾਕਾਰ ਹੋ ਸਕੇਗਾ।ਉਨ੍ਹਾਂ ਕਿਹਾ ਕਿ ਜੇਕਰ ਪਿੰਡ ਵਿੱਚ ਜਾਂ ਤੁਹਾਡੇ ਆਲੇ-ਦੁਆਲੇ ਕੋਈ ਨਸ਼ਾ ਤਸਕਰ ਜਾਂ ਨਸ਼ੇ ਦਾ ਆਦੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਉਸਦੀ ਸੂਚਨਾ ਦਿੱਤੀ ਜਾਵੇ।

ਇਸ ਦੌਰਾਨ ਲੋਕਾਂ ਨੂੰ ਆਪਣੇ ਪਿੰਡ ਵਿੱਚ ਨਾ ਨਸ਼ਾ ਵਿਕਣ ਦੇਣ ਅਤੇ ਨਸ਼ਾ ਨਾ ਕਰਨ ਦੀ ਸਹੁੰ ਵੀ ਚੁਕਾਈ ਗਈ।