Close

Permission to provide langar and prasad in religious places with strict conditions of social distance and covid protocol

Publish Date : 12/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਧਾਰਮਿਕ ਸਥਾਨਾਂ ’ਚ ਸੋਸ਼ਲ ਡਿਸਟੈਂਸਿੰਗ ਤੇ ਕੋਵਿਡ ਪ੍ਰੋਟੋਕਾਲ ਦੀਆਂ ਸਖ਼ਤ ਸ਼ਰਤਾਂ ਸਹਿਤ ਲੰਗਰ ਅਤੇ ਪ੍ਰਸ਼ਾਦ ਵਰਤਾਉਣ ਦੀ ਆਗਿਆ
ਸਿਹਤ ਵਿਭਾਗ ਵੱਲੋਂ ਜਾਰੀ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ ਦੀ ਪਾਲਣਾ ਲਾਜ਼ਮੀ
ਤਰਨ ਤਾਰਨ, 11 ਜੂਨ :
ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਮਿਤੀ 9 ਜੂਨ 2020 ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੇ ਧਾਰਮਿਕ ਸਥਾਨਾਂ ’ਚ ਸੋਸ਼ਲ ਡਿਸਟੈਸਿੰਗ ਅਤੇ ਕੋਵਿਡ ਪ੍ਰੋਟੋਕਾਲ ਦੀਆਂ ਸਖ਼ਤ ਸ਼ਰਤਾਂ ਸਹਿਤ ਲੰਗਰ ਅਤੇ ਪ੍ਰਸ਼ਾਦ ਵਰਤਾਉਣ ਦੀ ਆਗਿਆ ਦਿੱਤੀ ਗਈ ਹੈ।
ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ ਕਾਰਜਾਂ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ 4 ਜੂਨ 2020 ਦੇ ਪੂਜਾ ਅਤੇ ਧਾਰਮਿਕ ਸਥਾਨਾਂ ਲਈ ਜਾਰੀ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ ’ਚ ਦਰਜ ਹਦਾਇਤਾਂ ਦੀ ਪ੍ਰਬੰਧਕਾਂ ਦੁਆਰਾ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ ਵੀ ਦਿੱਤੀ ਹੈ। ਜੇਕਰ ਕੋਈ ਉਲੰਘਣਾ ਪਾਈ ਜਾਂਦੀ ਹੈ ਤਾਂ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 ਤੋਂ 60 ਅਤੇ ਭਾਰਤੀ ਦੰਡ ਵਿਧਾਨ ਦੀ ਧਾਰਾ 188 ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
—————–