Close

Placement camp being organized on January 19 at District Bureau of Employment and Enterprises , Tarn Taran – Deputy Commissioner

Publish Date : 18/01/2024

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ 19 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ ਡਿਪਟੀ ਕਮਿਸ਼ਨਰ

ਤਰਨ ਤਾਰਨ 16 ਜਨਵਰੀ:     ਪੰਜਾਬ ਸਰਕਾਰ ਵੱਲੋ ਬੇਰੋਜ਼ਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਆ ਕਰਵਾਉਣ ਲਈ ਮਿਤੀ 19 ਜਨਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਸੰਦੀਪ ਕੁਮਾਰ  ਆਈ.ਏ.ਐਸ ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵੱਲੋ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਰਿਲਾਇੰਸ ਜੀਓ ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਰਿਲਾਇੰਸ ਜੀਓ ਤਰਨ ਤਾਰਨ, ਕੰਪਨੀ ਨੂੰ ਫਿਲਡ ਸੇਲਜ ਐਜ਼ਕੂਉਟਿਵ, ਫਾਈਬਰ ਇੰਜੀਨੀਅਰ, ਫਾਈਬਰ ਐਸੋਸੀਏਟ ਲਈ ਉਮੀਦਵਾਰਾਂ ਦੀ ਜਰੂਰਤ ਹੈ (ਕੇਵਲ ਲੜਕੇ), ਯੋਗਤਾ ਘੱਟੋ ਘੱਟ ਬਾਰਵੀਂ ਪਾਸ (ਤਨਖਾਹ 12000/- ਤੋ 15000/- ਰੁ:) ਉਮਰ ਹੱਦ 18 ਤੋਂ 32 ਸਾਲ ਹੋਵੇ, ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਕੇਵਲ ਲੜਕੇ)  ਮਿਤੀ 19-01-2024 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115, ਪਹਿਲੀ ਮੰਜਿਲ ਡੀ.ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਆਧਾਰ ਕਾਰਡ, ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।  ਸ੍ਰੀ ਵਿਕਰਮ ਜੀਤ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪ ਲਾਈਨ ਨੰਬਰ 7717397013 ਤੇ ਸੰਪਰਕ ਕੀਤਾ ਜਾ ਸਕਦਾ ਹੈ।