Placement Camp is being conducted on 27th October at District Bureau of Employment and Enterprises, Tarn Taran.
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਮਿਤੀ 27 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਤਰਨ ਤਾਰਨ 25 ਅਕਤੂਬਰ: ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਜੀ ਦੀ ਰਹਿਨੁਮਾਈ ਹੇਠ ਮਿਤੀ 27ਅਕਤੂਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸੁਪਰਡੰਟ ਗਰੇਡ-2 ਸੁਰੇਸ਼ ਕੁਮਾਰ, ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ.ਐਮ.ਆਰ.ਗਰੁੱਪ ) ਕੰਪਨੀ ਭਾਗ ਲੇ ਰਹੀ ਹੈ। ਪਲੇਸਮੈਂਟ ਲਈ ਰਖਸ਼ਾ ਸਕਿਉਰਿਟੀ ਕੰਪਨੀ ਨੂੰ ਸਕਿਉਰਟੀ ਗਾਰਡ ਲਈ ਸਾਬਕਾ ਫੋਜੀਆਂ ਅਤੇ ਫਰੈਸ਼ਰ ਉਮੀਦਵਾਰਾਂ ਦੀ ਜਰੂਰਤ ਹੈ, ਸਾਬਕਾ ਫੋਜੀਆਂ ਲਈ ਯੋਗਤਾ ਘੱਟੋ-ਘੱਟ ਦਸਵੀਂ ਪਾਸ (ਤਨਖਾਹ 25000/-ਰੁ: Includes ESI+EPF ) ਉਮਰ ਹੱਦ ਵੱਧ ਤੋਂ ਵੱਧ 40 ਸਾਲ ਹੋਵੇ ਅਤੇ ਇਸ ਤੋਂ ਇਲਾਵਾ ਕੰਪਨੀ ਨੂੰ ਫਰੈਸ਼ਰ ਉਮੀਦਵਾਰਾਂ ਦੀ ਵੀ ਜਰੂਰਤ ਹੈ, ਘੱਟੋ-ਘੱਟ ਯੋਗਤਾ ਦਸਵੀਂ ਪਾਸ (ਤਨਖਾਹ 13000 ਤੋਂ 18000/-ਰੁ: Includes ESI+EPF ) ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ 6 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 2 ਇੰਚ ਉਮਰ ਹੱਦ 18 ਤੋਂ 35 ਸਾਲ ਹੈ। ਲੜਕੇ ਅਤੇ ਲੜਕੀਆਂ ਦੋਨੋ ਹੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਸੁਪਰਡੰਟ ਗਰੇਡ-2, ਵੱਲੋ ਦੱਸਿਆ ਗਿਆ ਕਿ ਇੰਟਰਵਿਊ ਦੋਰਾਨ ਚੂਣੇ ਗਏ ਉਮੀਦਵਾਰਾਂ ਨੂੰ ਰਕਸ਼ਾ ਸਕਿਊਰਟੀ ਕੰਪਨੀ ਵੱਲੋਂ ਏਅਰਪੋਰਟ ਅਤੇ ਵੱਖ-ਵੱਖ ਮਲਟੀਨੈਸ਼ਨਲ ਕੰਪਨੀਆਂ ਵਿੱਚ ਨੋਕਰੀ ਮੁੱਹਈਆ ਕਰਵਾਈ ਜਾਵੇਗੀ। ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਲੜਕੇ ਅਤੇ ਲੜਕੀਆਂ) ਮਿਤੀ 27 ਅਕਤੂਬਰ ਨੂੰ ਸਵੇਰੇ 9 ਵੱਜੇ ਤੋਂ ਦੁਪਿਹਰ 2 ਵੱਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਅਧਾਰ ਕਾਰਡ, ਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੈਸਮੇਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ, ਤਾਂ ਜੋ ਬੇਰੋਜਗਾਰ ਉਮੀਦਵਾਰ ਰੋਜ਼ਗਾਰ ਪ੍ਰਾਪਤ ਕਰ ਸੱਕਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।