Placement Camp is being organized on 30th November at District Bureau & Employment and Enterprises, Tarn Taran.
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਮਿਤੀ 30 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਤਾਰਨ ਤਾਰਨ 28 ਨਵੰਬਰ: ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਜੀ ਦੀ ਰਹਿਨੁਮਾਈ ਹੇਠ ਮਿਤੀ 30 ਨਵੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਵਿਕਰਮ ਜੀਤ, ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਅਜ਼ਾਈਲ ਹਰਬਲ ਕੰਪਨੀ ਭਾਗ ਲੇ ਰਹੀ ਹੈ। ਪਲੇਸਮੈਂਟ ਲਈ ਅਜ਼ਾਈਲ ਹਰਬਲ ਕੰਪਨੀ ਨੂੰ ਵੇਲਨੈਸ ਅਡਵਾਇਜ਼ਰ ਲਈ ਘੱਟੋ-ਘੱਟ ਯੋਗਤਾ ਬਾਰਵੀਂ / ਗ੍ਰੇਜੂਏਟ ਪਾਸ ਕੇਵਲ ਲੜਕੀਆਂ ਦੀ ਜਰੂਰਤ ਹੈ (ਤਨਖਾਹ 9500 ਤੋਂ 18000/-ਰੁ:) ਉਮਰ ਹੱਦ 18 ਤੋਂ 30 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਧਿਕਾਰੀ, ਵੱਲੋ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਲੜਕੀਆਂ) ਮਿਤੀ 30 ਨਵੰਬਰ ਨੂੰ ਸਵੇਰੇ 9 ਵੱਜੇ ਤੋਂ ਦੁਪਿਹਰ 2 ਵੱਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਡੀ.ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ ( ਪਿੰਡ ਪਿੱਦੀ ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਅਧਾਰ ਕਾਰਡ, ਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੈਸਮੇਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ, ਤਾਂ ਜੋ ਬੇਰੋਜਗਾਰ ਉਮੀਦਵਾਰ ਰੋਜ਼ਗਾਰ ਪ੍ਰਾਪਤ ਕਰ ਸੱਕਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।