Close

Placement camp organized by District Employment and Business Bureau, Tarn Taran

Publish Date : 01/02/2021
DBEE
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ
ਕੈਂਪ ਦੌਰਾਨ 30 ਯੋਗ ਉਮੀਦਵਾਰਾਂ ਦੀ ਕੰਪਨੀ ਵਲੋਂ ਕੀਤੀ ਗਈ ਚੋਣ
ਤਰਨ ਤਾਰਨ, 29 ਜਨਵਰੀ :
ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ- ਸੀ. ਈ. ਓ. ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੀ ਰਹਿਨੁਮਾਈ ਹੇਠ  ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜਗਾਰ ਅਫਸਰ ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ  ਪਲੇਸਮੈਂਟ ਕੈਂਪ ਵਿੱਚ ਰਕਸ਼ਾ ਸਕਿਉਰਟੀ ਸਰਵਿਸਜ਼ ਲਿਮਟਿਡ ਬੰਗਲੁਰੂ, ਕੰਪਨੀ ਵਲੋਂ ਭਾਗ ਲਿਆ ਗਿਆ। ਪਲੇਸਮੈਂਟ ਕੈਂਪ ਵਿੱਚ 53  ਉਮੀਦਵਾਰਾਂ ਵਲੋਂ ਭਾਗ ਲਿਆ ਗਿਆ ਅਤੇ 30 ਯੋਗ ਉਮੀਦਵਾਰਾਂ ਦੀ ਕੰਪਨੀ ਵਲੋਂ ਚੋਣ ਕੀਤੀ ਗਈ। ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ ਵਲੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਸਵੀਪ ਗਤੀਵਿਧੀ ਅਧੀਨ ਵੋਟ ਬਣਾਉਣ ਅਤੇ ਵੋਟ ਦਾ ਅਧਿਕਾਰ ਦਾ ਇਸਤੇਮਾਲ ਕਰਨ ਲਈ ਵੀ ਪ੍ਰੇਰਤ ਕੀਤਾ ਗਿਆ। 
ਉਹਨਾਂ ਦੱਸਿਆ ਕਿ ਬਿਊਰੋ ਵਲੋਂ ਹਰ ਹਫਤੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਮੀਦਵਾਰ ਬਿਊਰੋ ਦੇ ਪਲੇਸਮੈਂਟ ਅਧਿਕਾਰੀ ਸ਼੍ਰੀ ਹਰਮਨਦੀਪ ਸਿੰਘ ਨਾਲ ਮੋਬਾਈਲ ਨੰਬਰ 99155-26560 ਤੇ ਕੰਮ ਵਾਲੇ ਦਿਨ ਸਵੇਰੇ 10 ਵਜੇ ਤੋਂ ਸ਼ਾਮ 4:30 ਵਜੇ ਤੱਕ ਸੰਪਰਕ ਕਰ ਸਕਦੇ ਹਨ।