Placement camp will be held on August 18 in District Tarn Taran

ਜਿਲਾ ਤਰਨਤਾਰਨ ਵਿੱਚ 18 ਅਗਸਤ ਨੂੰ ਲੱਗੇਗਾ ਪਲੇਸਮੈਂਟ ਕੈਂਪ
ਤਰਨਤਾਰਨ, 16 ਅਗਸਤ
ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਮੁੱਹਇਆ ਕਰਵਾਉਣ ਲਈ ਮਿਤੀ 18 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਐਚ.ਡੀ.ਐਫ.ਸੀ.ਬੈਂਕ , ਆਈ ਬੈਕਸ ਵਰਲਡ ਅਤੇ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ.ਐਮ.ਆਰ. ਗਰੁੱਪ ) ਕੰਪਨੀ, ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਪ੍ਰਭਜੋਤ ਸਿੰਘ, ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ (ਲੜਕੇ ਅਤੇ ਲੜਕੀਆਂ) ਦੀ ਘੱਟੋ-ਘੱਟ ਯੋਗਤਾ ਦਸਵੀਂ ਪਾਸ, ਉਮਰ 18-35 ਸਾਲ ਹੋਵੇ। ਚਾਹਵਾਨ ਉਮੀਦਵਾਰ ਸਵੇਰੇ 10 ਵੱਜੇ ਤੋਂ ਦੁਪਿਹਰ 1 ਵੱਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਉ ਲਈ ਹਾਜ਼ਰ ਹੋ ਸਕਦੇ ਹਨ। ਜ਼ਿਲ੍ਹਾ ਰੋਜਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।