Close

Plan to hoist National Tricolor in every house across the country to commemorate the Amrit Mahautsav of Independence

Publish Date : 16/06/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਨੂੰ ਯਾਦਗਾਰੀ ਬਣਾਉਣ ਲਈ ਦੇਸ਼ ਭਰ ਦੇ ਹਰ ਘਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਯੋਜਨਾ
ਲੋਕਾਂ ਨੂੰ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਨਿਯਮਾਂ ਅਤੇ ਇਸ ਦੇ ਇਤਿਹਾਸ ਬਾਰੇ ਵੀ ਕਰਵਾਇਆ ਜਾਵੇਗਾ ਜਾਣੂ
ਤਰਨ ਤਾਰਨ, 15 ਜੂਨ :
ਸਰਕਾਰ ਵੱਲੋਂ ਇਸ ਵਾਰ ਆਜ਼ਾਦੀ ਦਿਵਸ ਨੂੰ ਖਾਸ ਤਰੀਕੇ ਨਾਲ ਮਨਾਉਣ ਦੀ ਯੋਜਨਾ ਉਲੀਕੀ ਗਈ ਹੈ।ਇਸ ਤਹਿਤ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਨੂੰ ਯਾਦਗਾਰੀ ਬਣਾਉਣ ਲਈ ਦੇਸ਼ ਭਰ ਦੇ ਹਰ ਘਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਯੋਜਨਾ ਹੈ।ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵੀ ਇਸ ਲਈ ਵੱਡੇ ਪੱਧਰ `ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ। ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਤੀਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੈਡਮ ਸੰਯੋਗਤਾ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਵਧਕਿ ਡਿਪਟੀ ਕਮਿਸ਼ਨਰ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਸੱਤ ਰੋਜ਼ਾ ਆਜ਼ਾਦੀ ਦਾ ਜਸ਼ਨ 15 ਅਗਸਤ ਤੋਂ ਚਾਰ ਦਿਨ ਪਹਿਲਾਂ ਸ਼ੁਰੂ ਹੋਵੇਗਾ ਅਤੇ ਦੋ ਦਿਨ ਬਾਅਦ ਤੱਕ ਮਨਾਇਆ ਜਾਵੇਗਾ। ਸਰਕਾਰ ਦੇ ਇਸ ਉਪਰਾਲੇ ਦਾ ਮਕਸਦ ਲੋਕਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਜਗਾਉਣਾ ਹੈ। ਇੰਨਾ ਹੀ ਨਹੀਂ ਇਸ ਦਾ ਮਕਸਦ ਲੋਕਾਂ ਨੂੰ ਰਾਸ਼ਟਰੀ ਸਰੋਕਾਰਾਂ ਨਾਲ ਜੋੜਨਾ ਵੀ ਹੈ।
ਉਹਨਾਂ ਦੱਸਿਆ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਨਿਯਮਾਂ ਅਤੇ ਇਸ ਦੇ ਇਤਿਹਾਸ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ।ਇਸ ਵਿੱਚ ਰਾਸ਼ਟਰੀ ਝੰਡਾ ਤਿਆਰ ਕਰਨਾ, ਹਰ ਕਿਸੇ ਨੂੰ ਝੰਡਾ ਲਹਿਰਾਉਣ ਲਈ ਪ੍ਰੇਰਿਤ ਕਰਨਾ ਸ਼ਾਮਲ ਹੈ। ਉਹਨਾਂ ਦੱਸਿਆ ਕਿ ਇਸ ਤਹਿਤ 11 ਤੋਂ 17 ਅਗਸਤ ਤੱਕ ਕੋਈ ਵੀ ਵਿਅਕਤੀ ਆਪਣੇ ਘਰ `ਤੇ ਰਾਸ਼ਟਰੀ ਝੰਡਾ ਲਹਿਰਾ ਸਕੇਗਾ।