Close

POWER GRID CORPORATION OF INDIA LTD GIVES 1000 DRY RICK PACKETS TO THE DISTRICT ADMINISTRATION

Publish Date : 11/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋੜਵੰਦ ਲੋਕਾਂ ਦੀ ਮੱਦਦ ਲਈ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ 1 ਹਜ਼ਾਰ ਸੁੱਕੇ ਰਾਸ਼ਨ ਦੇ ਪੈਕੇਟ
ਤਰਨ ਤਾਰਨ, 10 ਜੂਨ :
ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋੜਵੰਦ ਲੋਕਾਂ ਦੀ ਮੱਦਦ ਲਈ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ ਬਾਲਾਚੱਕ ਦੇ ਡਿਪਟੀ ਜਨਰਲ ਮੈਨੇਜਰ ਮਨੀਸ਼ ਕੁਮਾਰ ਵਰਮਾ ਦੀ ਅਗਵਾਈ ਵਿਚ ਉਨਾਂ ਦੀ ਟੀਮ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੂੰ 1 ਹਜ਼ਾਰ ਸੁੱਕੇ ਰਾਸ਼ਨ ਦੇ ਪੈਕੇਟ ਦਿੱਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜਿਥੇ ਸਰਕਾਰ ਵਲੋਂ ਗ਼ਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਇਸ ਸਮੇਂ ਵਿਚ ਅੱਗੇ ਹੋ ਕੇ ਮਦਦ ਕੀਤੀ ਗਈ ਹੈ, ਉਥੇ ਸਮਾਜ ਸੇਵੀ ਸੰਸਥਾਵਾਂ ਅਤੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਲੋਂ ਵੀ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਪਾਵਰ ਗਰਿੱਡ ਕਾਰਪੋਰੇਸ਼ਨ ਵਲੋਂ ਗ਼ਰੀਬ ਅਤੇ ਲੋੜਵੰਦ ਵਿਅਕਤੀਆਂ ਲਈ 1 ਹਜ਼ਾਰ ਪੈਕੇਟ ਦਿੱਤੇ ਗਏ ਹਨ, ਇਨਾਂ ਨੂੰ ਜ਼ਰੂਰਤਮੰਦ ਵਿਅਕਤੀਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੰਡ ਦਿੱਤਾ ਜਾਵੇਗਾ।
ਇਸ ਮੌਕੇ ਪਾਵਰ ਗਰਿੱਡ ਕਾਰਪੋਰੇਸ਼ਨ ਦੇ ਡਿਪਟੀ ਜਨਰਲ ਮੈਨੇਜਰ ਮਨੀਸ਼ ਕੁਮਾਰ ਵਰਮਾ, ਸੁਧਰਮਾ, ਟੀ.ਐੱਸ.ਪੀ. ਚੱਡਾ ਅਤੇ ਦੀਪਕ ਕੁਮਾਰ ਨੇ ਦੱਸਿਆ ਕਿ ਰਾਸ਼ਨ ਕਿੱਟਾਂ ਵਿਚ ਦਾਲ ਉੜਦ, ਦਾਲ ਚਨਾ, ਸਰੋਂ ਦਾ ਤੇਲ, ਲਾਲ ਮਿਰਚ ਪਾਊਡਰ, ਹਲਦੀ ਪਾਊਡਰ, ਨਮਕ, ਆਟਾ ਅਤੇ ਚੌਲ ਪਾਏ ਗਏ ਹਨ ਅਤੇ ਕੁੱਲ ਹਜ਼ਾਰ ਕਿੱਟਾਂ ਤਿਆਰ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਹ ਕਿੱਟਾਂ ਪਾਵਰ ਗਰਿੱਡ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਵਲੋਂ ਸੀ. ਐੱਸ. ਆਰ. ਫੰਡਜ਼ ਵਿਚੋਂ ਵੰਡੀਆਂ ਜਾ ਰਹੀਆਂ ਹਨ।
———–