Close

Pregnant women will be able to take specialist doctor’s advice from home from June 1 – Deputy Commissioner

Publish Date : 24/05/2020
DC
ਗਰਭਵਤੀ ਔਰਤਾਂ 1 ਜੂਨ ਤੋਂ ਘਰ ਬੈਠੇ ਹੀ ਲੈ ਸਕਣਗੀਆ ਮਾਹਿਰ ਡਾਕਟਰ ਦੀ ਸਲਾਹ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਸਮਾਜਿਕ ਦੂਰੀ ਬਣਾਈ ਰੱਖਣ ਲਈ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਆਨਲਾਈਨ ਸੇਵਾਵਾਂ
ਤਰਨ ਤਾਰਨ, 24 ਮਈ :
ਕੋਵਿਡ-19 ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਭੀੜ ਨਾ ਹੋਣ ਦੇਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਈ-ਸੰਜੀਵਨੀ ਓ.ਪੀ.ਡੀ. ਸ਼ੁਰੂ ਕੀਤੀ ਗਈ ਹੈ। ਇਸ ਈ-ਸੰਜੀਵਨੀ ਓ.ਪੀ.ਡੀ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਅਹਿਮ ਉੱਦਮ ਸਦਕਾ ਹੁਣ ਲੋੜਵੰਦ ਲੋਕ ਘਰ ਬੈਠੇ ਹੀ ਡਾਕਟਰੀ ਸਲਾਹ ਲੈ ਸਕਦੇ ਹਨ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਹੁਣ ਈ-ਸੰਜੀਵਨੀ ਸਕੀਮ ਰਾਹੀਂ ਆਮ ਬਿਮਾਰੀਆਂ ਤੋਂ ਇਲਾਵਾ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ (ਐਮ. ਸੀ. ਐਚ.) ਨੂੰ ਯਕੀਨੀ ਬਨਾਉਣ ਲਈ 1 ਜੂਨ ਤੋਂ ਗਾਇਨਾਕਾਲੋਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੀ ਪਹਿਲੀ ਤਿਮਾਹੀ ਤੱਕ ਹਸਪਤਾਲ ਤੋਂ ਲਾਗ ਲੱਗਣ ਦਾ ਖਤਰਾ ਵੱਧ ਜਾਂਦਾ ਹੈ ਅਤੇ ਉਨਾਂ ਨੂੰ ਹਸਪਤਾਲ ਵਿੱਚ ਆਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਵਿੱਚ ਗਰਭਵਤੀ ਔਰਤਾਂ ਦੇ ਪ੍ਰਬੰਧਨ ਲਈ ਇਹ ਸੇਵਾਵਾਂ ਬਹੁਤ ਮੱਦਦਗਾਰ ਸਾਬਿਤ ਹੋਣਗੀਆਂ। ਜਿਸ ਅਧੀਨ ਦਵਾਈ, ਖੁਰਾਕ ਅਤੇ ਆਮ ਦੇਖਭਾਲ ਦੀ ਸਲਾਹ ਦਿੱਤੀ ਜਾਵੇਗੀ। ਇਹ ਗਾਇਨੀਕਾਲੋਜੀ ਸੇਵਾਵਾਂ ਮਾਹਿਰ ਡਾਕਟਰਾਂ ਦੁਆਰਾ ਹਰ ਸੋਮਵਾਰ ਤੋਂ ਸ਼ਨੀਵਾਰ ਸਵੇਰੇ 8 ਵਜੇ ਤੋਂ ਸਵੇਰੇ 9:30 ਵਜੇ ਤੱਕ ਉਪਲੱਬਧ ਹੋਣਗੀਆਂ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਬੈਠੇ ਇਨਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।
ਉਹਨਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਸਰਕਾਰੀ ਹਸਪਤਾਲਾਂ ਵਿੱਚ ਭੀੜ ਹੋਣ ਤੋਂ ਰੋਕਣ ਲਈ, ਟੈਲੀਮੈਡੀਸਨ ਪ੍ਰੋਗਰਾਮ ਰਾਜ ਭਰ ਦੇ ਮਰੀਜ਼ਾਂ ਲਈ ਇੱਕ ਵਰਦਾਨ ਸਾਬਿਤ ਹੋਵੇਗਾ, ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਰੋਜ਼ਾਨਾ ਡਾਕਟਰੀ ਸਲਾਹ ਦੀ ਜ਼ਰੂਰਤ ਹੁੰਦੀ ਹੈ।ਇਹ ਸਕੀਮ ਬਜ਼ੁਰਗਾਂ ਅਤੇ ਗੰਭੀਰ ਬਿਮਾਰੀਆਂ ਨਾਲ ਗ੍ਰਹਿਸਤ ਵਿਅਕਤੀਆਂ ਲਈ ਵਰਦਾਨ ਸਿੱਧ ਹੋਵੇਗੀ।ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲ ਦੇ ਮਾਹਿਰ ਡਾਕਟਰਾਂ ਤੋਂ ਮਰੀਜ਼ ਇਹ ਸੇਵਾਵਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲੈ ਸਕਦੇ ਹਨ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੀ ਗਈ ਐਨਰਾਇਡ ਫ਼ੋਨ ਦੀ ਕੋਵਾ ਐਪ ‘ਤੇ ਜਾ ਕੇ ਇਸ ਸੇਵਾ ਦਾ ਲਾਭ ਲਿਆ ਜਾ ਸਕਦਾ ਹੈ। ਇਸ ਸੇਵਾ ਦਾ ਲਾਭ ਲੈਣ ਲਈ ਈ-ਸੰਜੀਵਨੀ ਓਪੀਡੀ ਡਾਟ-ਇਨ ‘ਤੇ ਲਾਗ-ਇਨ ਕਰਨਾ ਪਵੇਗਾ। ਉਨਾਂ ਦੱਸਿਆ ਕਿ ਮੋਬਾਇਲ, ਲੈਪਟਾਪ, ਆਈਪੈਡ ਰਾਹੀਂ ਮੋਬਾਇਲ ਨੰਬਰ ਤਸਦੀਕ ਹੋਣ ਤੋਂ ਬਾਅਦ ਨਵੇਂ ਮਰੀਜ਼ ਦੀ ਰਜਿਸ਼ਟ੍ਰੇਸ਼ਨ ਹੁੰਦੀ ਹੈ ਅਤੇ ਟੋਕਨ ਜਨਰੇਟ ਹੁੰਦਾ ਹੈ। ਉਸ ਤੋਂ ਬਾਅਦ ਨੋਟੀਫਿਕੇਸ਼ਨ ਪ੍ਰਾਪਤ ਹੋਣ ਤੋਂ ਬਾਅਦ ਲਾਗ-ਇਨ ਕਰਕੇ ਆਪਣੀ ਵਾਰੀ ਸਿਰ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ ਅਤੇ ਇਸ ਉਪਰੰਤ ਪਰਚੀ ਡਾਊਨਲਾਉੂਡ ਕਰਕੇ ਮੈਡੀਕਲ ਸਟੋਰ ਤੋਂ ਦਵਾਈ ਲਈ ਜਾ ਸਕਦੀ ਹੈ।    
    ————