Close

Preservation of the environment is the responsibility of every individual: Civil Surgeon Dr. Gurpreet Singh Rai

Publish Date : 06/06/2025

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਵਾਤਾਵਰਨ ਦੀ ਸਾਂਭ ਸੰਭਾਲ ਹਰ ਇੱਕ ਵਿਅਕਤੀ ਦੀ ਜ਼ਿੰਮੇਵਾਰੀ: ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 05 ਜੂਨ

ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਤਹਿਤ  ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਿਹਤ ਸੰਸਥਾਵਾਂ ਵਿਖੇ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ ਗਏ। ਇਸ ਮੌਕੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਦੁਨੀਆ ਭਰ ਦੇ ਵਿੱਚ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਸਾਫ ਸੁਥਰੇ ਵਾਤਾਵਰਣ ਪ੍ਰਤੀ ਨਾਗਰਿਕਾਂ ਨੂੰ ਜਾਗਰੂਕ ਅਤੇ ਜ਼ਿੰਮੇਵਾਰ ਬਣਾਉਣਾ ਹੈ।

ਵਾਤਾਵਰਨ ਦੀ ਸਾਂਭ ਸੰਭਾਲ ਸਮੇਂ ਦੀ ਸਭ ਤੋਂ ਵੱਡੀ ਜਰੂਰਤ ਹੈ। ਉਹਨਾਂ ਕਿਹਾ ਕਿ ਵਿਅਕਤੀ ਦੇ ਚੰਗੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਵਾਤਾਵਰਨ ਦਾ ਸਾਫ ਸੁਥਰਾ ਹੋਣਾ ਬਹੁਤ ਲਾਜ਼ਮੀ ਹੈ। ਡਾ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਅੱਜ ਦੇ ਦਿਨ ਦੀ ਮਹੱਤਤਾ ਨੂੰ ਸਮਝਦਿਆਂ ਹੋਇਆਂ ਹਰ ਇੱਕ ਵਿਅਕਤੀ ਘੱਟੋ ਘੱਟ ਇੱਕ ਬੂਟਾ ਜਰੂਰ ਲਗਾਵੇ, ਤਾਂ ਜੋ ਸਾਡਾ ਵਾਤਾਵਰਨ ਹਮੇਸ਼ਾ ਹਰਿਆ ਭਰਿਆ ਬਣਿਆ ਰਹੇ। ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਸਾਲ 2025 ਦੇ ਵਿਸ਼ਵ ਵਾਤਾਵਰਨ ਦਿਵਸ ਦੀ ਥੀਮ “ਐਂਡਿੰਗ ਪਲਾਸਟਿਕ ਪੋਲਿਊਸ਼ਨ” ਹੈ, ਜਿਸ ਦਾ ਅਰਥ ਪਲਾਸਟਿਕ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਦਾ ਅੰਤ ਕਰਨਾ ਹੈ। ਉਹਨਾਂ ਦੱਸਿਆ ਕਿ ਪਲਾਸਟਿਕ ਦਾ ਸਾਡੇ ਵਾਤਾਵਰਣ ਉੱਤੇ ਬਹੁਤ ਹੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਇਸ ਦੇ ਮਾੜੇ ਪ੍ਰਭਾਵ ਵਿਅਕਤੀ ਦੀ ਤੰਦਰੁਸਤੀ ਉੱਤੇ ਪੈਂਦੇ ਹਨ।

 

 ਉਹਨਾਂ ਕਿਹਾ ਕਿ ਜੇਕਰ ਵਿਅਕਤੀ ਆਪਣੇ ਵਾਤਾਵਰਨ ਨੂੰ ਬਚਾਉਂਦਾ ਹੈ, ਤਾਂ ਉਹ ਆਪਣਾ ਜੀਵਨ ਬਚਾ ਰਿਹਾ ਹੈ। ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਪਣੀਆਂ ਸਿਹਤ ਸੰਸਥਾਵਾਂ ਵਿਖੇ ਵਿਸ਼ੇਸ਼ ਤੌਰ ਤੇ ਨਿਮ,ਅਮਲਤਾਸ, ਸੁਹਂਜਣਾ, ਤੁਲਸੀ, ਜਾਮੁਨ ਆਦਿ ਦੇ ਬੂਟੇ ਲਗਾਏ ਗਏ। ਵਿਸ਼ਵ ਵਾਤਾਵਰਨ ਦਿਵਸ ਮੌਕੇ ਆਰ ਬੀ ਐਸ ਕੇ ਦੇ ਡਾਕਟਰਾਂ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮੀਟਿੰਗ ਵੀ ਕੀਤੀ ਗਈ।

ਇਸ ਦੌਰਾਨ ਜ਼ਿਲਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ ਡਾ ਵਰਿੰਦਰ ਪਾਲ ਕੌਰ ਵੱਲੋਂ ਸਿਹਤ ਕਰਮੀਆਂ ਨੂੰ ਵਾਤਾਵਰਨ ਦੀ ਸਵੱਛਤਾ ਬਾਰੇ ਸੋਹੁੰ ਚੁਕਾਈ ਗਈ। ਉਹਨਾਂ ਕਿਹਾ ਕਿ ਵਾਤਾਵਰਨ ਦੀ ਸਾਂਭ ਸੰਭਾਲ ਬਾਰੇ ਆਪਣੇ ਆਪਣੇ ਬਲਾਕਾਂ ਦੇ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਵਾਤਾਵਰਨ ‘ਤੇ ਸਾਡਾ ਅੱਜ ਤੇ ਕੱਲ ਜੁੜਿਆ ਹੈ, ਜੇਕਰ ਅਸੀਂ ਅੱਜ ਆਪਣਾ ਵਾਤਾਵਰਨ ਸਵਸ਼ ਬਣਾਉਦੇ ਹਾਂ, ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਜਿਉਣ ਦੇ ਲਈ ਸਾਫ ਸੁਥਰਾ ਮਾਹੌਲ ਮਿਲੇਗਾ।

ਇਸ ਮੌਕੇ ਜਿਲਾ ਟੀਕਾਕਰਨ ਅਫਸਰ ਕਮ ਨੋਡਲ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਸਤਵਿੰਦਰ ਕੁਮਾਰ, ਜਿਲਾ ਐਪੀਡਿਮੋਲੋਜਿਸਟ ਡਾ ਰਾਘਵ ਗੁਪਤਾ, ਡਾ ਅਵਲੀਨ ਕੌਰ, ਪ੍ਰੋਗਰਾਮ ਅਫਸਰ ਡਾ ਸੁਖਜਿੰਦਰ ਸਿੰਘ, ਡਾ ਰਣਦੀਪ ਸਿੰਘ, ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਸੁਪਰਡੈਂਟ ਬਲਦੇਵ ਸਿੰਘ ਜੌੜਾ, ਸਹਾਇਕ ਮਲੇਰੀਆ ਅਫਸਰ ਕੰਵਲ ਬਲਰਾਜ ਸਿੰਘ,ਹੈਲਥ ਸੁਪਰਵਾਈਜ਼ਰ ਕਾਰਜ ਸਿੰਘ, ਗੁਰਦੇਵ ਸਿੰਘ ਢਿੱਲੋਂ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ, ਅਕਾਊਂਟ ਅਫਸਰ ਮਲਵਿੰਦਰ ਸਿੰਘ,  ਬੀ ਸੀ ਸੀ ਆਰੁਸ਼ ਭੱਲਾ ਆਦਿ ਮੌਜੂਦ ਰਹੇ।