Close

Pressing straw into the ground increases soil fertility and yield

Publish Date : 08/10/2024

ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨ ਇੰਨ ਸੀਟੂ ਪਰਾਲੀ ਪ੍ਰਬੰਧਨ ਵਿੱਚ ਮੋਹਰੀ-ਪੰਨੂ
ਪਰਾਲੀ ਨੂੰ ਜ਼ਮੀਨ ਵਿੱਚ ਦਬਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ-ਯਾਦਵਿੰਦਰ ਸਿੰਘ

ਤਰਨਤਾਰਨ, 7 ਅਕਤੂਬਰ :
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਪਰਾਲੀ ਪ੍ਰਬੰਧਨ ਸਕੀਮ ਤਹਿਤ ਸੂਚਨਾ ਸਿੱਖਿਆ ਅਤੇ ਪ੍ਰਸਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਉੱਤੇ ਕਾਬੂ ਪਾਇਆ ਜਾ ਸਕੇ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾਕਟਰ ਹਰਪਾਲ ਸਿੰਘ ਪੰਨੂ ਨੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਜਿਲੇ ਦੇ ਮੁਖੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਆਈ ਏ ਐਸ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਤਰਨ ਤਾਰਨ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਾਸਤੇ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਤਕਨੀਕੀ ਸਹਾਇਤਾ ਮੁਹਈਆ ਕਰਵਾਈ ਜਾਵੇਗੀ । ਉਹਨਾਂ ਦੀ ਹਾਜ਼ਰੀ ਵਿੱਚ ਇੰਨ ਸੀਟੂ ਤਹਿਤ ਪ੍ਰਦਰਸ਼ਨੀ ਪਲਾਟ ਤਿਆਰ ਕੀਤਾ ਗਿਆ ਜਿਸ ਵਿਚ ਅਗਾਂਹ ਵਧੂ ਕਿਸਾਨ ਸਾਹਿਲਪ੍ਰੀਤ ਸਿੰਘ ਧੰਜੂ ਨੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਕੇ ਪਲੋਅ ਦੀ ਸਹਾਇਤਾ ਨਾਲ ਖੇਤਾਂ ਵਿੱਚ ਦਬਾ ਦਿੱਤਾ। ਉਹਨਾਂ ਦੱਸਿਆ ਕਿ ਉਹ ਇਸ ਤਰ੍ਹਾਂ ਪਿਛਲੇ 2 ਸਾਲਾਂ ਤੋਂ ਕਰ ਰਹੇ ਹਨ। ਇਸ ਤਰ੍ਹਾਂ ਕਰਨ ਦੇ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਝਾੜ ਵਿੱਚ ਵੀ ਦਸ ਪ੍ਰਤੀਸ਼ਤ ਤੱਕ ਵਾਧਾ ਹੁੰਦਾ ਹੈ । ਯਾਦਵਿੰਦਰ ਸਿੰਘ ਕਲਸਟਰ ਕੋਆਰਡੀਨੇਟਰ ਖਡੂਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ ਅਤੇ ਜ਼ਹਿਰੀਲੇ ਧੂੰਏਂ ਨਾਲ ਗਰਭਵਤੀ ਮਹਿਲਾਵਾਂ ਅਤੇ ਬਜ਼ੁਰਗਾਂ ਦਾ ਵਾਤਾਵਰਨ ਵਿੱਚ ਸਾਹ ਲੈਣਾ ਔਖਾ ਹੋ ਜਾਂਦਾ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ ,ਫਾਸਫੋਰਸ ,ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਇਕ ਏਕੜ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਤਕਰੀਬਨ 3 ਹਜਾਰ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ । 10 ਕੁਇੰਟਲ ਜਾਂ ਇਕ ਟਨ ਪਰਾਲੀ ਨੂੰ ਅੱਗ ਲਾਉਣ ਨਾਲ 400 ਕਿਲੋ ਜੈਵਿਕ ਮਾਦਾ 5.5 ਕਿਲੋ ਨਾਈਟਰੋਜਨ 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼,1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ। ਵਿਕਰਮ ਸੂਦ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਪੰਜਾਬ ਦੇ ਸਬਜ਼ੀ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਇਸ ਨੂੰ ਜਾਂ ਬੇਲਰ ਨਾਲ ਗੰਢਾਂ ਬਣਵਾ ਕੇ ਪ੍ਰਬੰਧ ਕਰ ਲਿਆ ਜਾਵੇ ਜਾਂ ਫਿਰ ਖੇਤਾਂ ਵਿੱਚ ਹੀ ਦਬਾ ਦਿੱਤਾ ਜਾਵੇ ਇਸ ਮੌਕੇ ਉਹਨਾਂ ਦੇ ਨਾਲ ਇੰਦਰਪਾਲ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਸਾਹਿਲ ਪ੍ਰੀਤ ਸਿੰਘ, ਹਰਵਿੰਦਰ ਜੀਤ ਸਿੰਘ, ਇਕਬਾਲ ਸਿੰਘ ਗੋਲਡੀ , ਤਰਸੇਮ ਸਿੰਘ, ਗੁਰਵਿੰਦਰ ਸਿੰਘ, ਕਰਤਾਰ ਸਿੰਘ, ਗੁਰਭੇਜ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ ।