Prevention more important than cure: Civil Surgeon
Publish Date : 03/09/2024
ਇਲਾਜ ਨਾਲੋ ਪਰਹੇਜ ਜਿਆਦਾ ਜਰੂਰੀ: ਸਿਵਲ ਸਰਜਨ
ਤਰਨ ਤਾਰਨ 30 ਅਗਸਤ:
ਸਿਹਤ ਵਿਭਾਗ ਤਰਨ ਤਾਰਨ ਵੱਲੋ ਸਮੇ- ਸਮੇ ਤੇ ਲੋਕਾਂ ਨੂੰ ਚੰਗੇਰੀ ਸਿਹਤ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਜਾਦੇ ਹਨ।ਇਹਨਾਂ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਡੇਂਗੂ ਵਰਗੀ ਬੀਮਾਰੀ ਨਾਲ ਨਜਿੱਠਣ-ਲਈ ਸਿਹਤ ਵਿਭਾਗ ਵੱਲੋ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।ਸਿਹਤ ਵਿਭਾਗ ਤਰਨ ਤਾਰਨ ਵਲੋ ਸਮੇ ਸਮੇ ਤੇ ਡੇਂਗੂ ਨੂੰ ਲੈ ਕੇ ਆਮ ਲੋਕਾਂ ਨੂੰ ਜਾਗਰੂਕਤਾ ਦੇਣ ਹਿਤ ਜਾਗਰੂਕਤਾ ਕੈਪ ਲਗਾਏ ਜਾ ਰਹੇ ਹਨ।
ਇਹ ਜਾਣਕਾਰੀ ਸਿਵਲ ਸਰਜਨ, ਤਰਨ ਤਾਰਨ, ਡਾ ਗੁਰਪ੍ਰੀਤ ਸਿੰਘ ਵਲੋ ਦਿਤੀ ਗਈ, । ਉਨਾਂ ਲੋਕਾ ਨੂੰ ਅਪੀਲ ਕੀਤੀ ਕਿ ਸਾਨੂੰ ਨਕਾਰਾ ਸਮਾਨ ਛੱਤ ਤੇ ਸੁਟਣ ਦੀ ਬਜਾਏ ਨਸ਼ਟ ਕੀਤਾ ਜਾਵੇ ਜਾਂ ਕਬਾੜੀਏ ਨੁੰ ਦਿੱਤਾ ਜਾਵੇ। ਇਸ ਦੇ ਨਾਲ ਹੀ ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਗੂ ਤੋ ਬਚਾ ਸਕਦਾ ਹੈ।ਉਨਾ ਨੇ ਕਿਹਾ ਕਿ ਡੈਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ,ਅੱਖਾ ਦੇ ਪਿਛਲੇ ਹਿੱਸੇ ਦਰਦ ,ਉਲਟੀਆਂ,ਨੱਕ-ਮੰੂਹ ਅਤੇ ਮਸੂੜਿਆ ਵਿੱਚੋ ਖੁਨ ਵਗਣਾ ਆਦੀ ਹੈ।ਡੈਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ ।ਉਨਾਂ ਹੋਰ ਜਾਣਕਾਰੀ ਦੇਦਿਆ ਕਿਹਾ ਕਿ ਜਿਲਾ ਹਸਪਤਾਲ , ਐਸ.ਡੀ.ਐਚ ਅਤੇ ਸਾਰੇ ਬਲਾਕਾਂ ਵਿਖੇ ਆਈਸੋਲੇਸ਼ਨ ਵਾਰਡਾਂ ਸਥਾਪਤ ਕੀਤੀਆ ਗਈਆ ਹਨ।
ਇਸ ਦੇ ਨਾਲ ਹੀ ਜਿਲਾਂ ਐਪੀਡਿਮੋਲੋਜੀਸਟ ਡਾ ਸਿਮਰਨ ਕੌਰ ਨੇ ਕਿਹਾ ਕਿ ਜਿਹੜੇ ਵੀ ਪ੍ਰਾਈਵੇਟ ਹਸਪਤਾਲਾ ਵਿੱਚ ਕੋਈ ਵੀ ਸ਼ੱਕੀ ਮਰੀਜ ਜਾਂ ਕੋਈ ਪੋਜੀਟਿਵ ਮਰੀਜ ਆਉਦਾ ਹੈ ਤਾਂ ਇਸ ਦੀ ਜਾਣਕਾਰੀ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਕਿ ਇਸ ਨੂੰ ਰੋਕਿਆ ਜਾਵੇ।ਇਸ ਮੋਕੇ ਤੇ ਜਿਲਾ ਮਾਸ ਮੀਡੀਆ ਅਫਸਰ ਸ਼੍ਰੀ ਸੁਖਵੰਤ ਸਿਘ ਹਾਜਰ ਸਨ।