Prime Minister Shri Narendra Modi addresses the beneficiaries of various schemes during the Garib Kalyan Sammelan through online function.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਗਰੀਬ ਕਲਿਆਣ ਸੰਮੇਲਨ ਦੌਰਾਨ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਆੱਨਲਾਈਨ ਸਮਾਗਮ ਰਾਹੀਂ ਕੀਤਾ ਗਿਆ ਸੰਬੋਧਨ
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੇ ਕੀਤੀ ਆੱਨਲਾਈਨ ਸਮਾਗਮ ਵਿੱਚ ਸ਼ਮੂਲੀਅਤ
ਤਰਨ ਤਾਰਨ, 31 ਮਈ :
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਅੱਜ ਸ਼ਿਮਲਾ ਵਿਖੇ ਹੋਏ ਗਰੀਬ ਕਲਿਆਣ ਸੰਮੇਲਨ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਅਤੇ ਵੱਖ-ਵੱਖ ਥਾਵਾਂ ‘ਤੇ ਸਿੱਧੇ ਪ੍ਰਸਾਰਣ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿੱਥੇ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਆੱਨਲਾਈਨ ਵਿਧੀ ਰਾਹੀਂ ਸੰਬੋਧਨ ਕੀਤਾ ਗਿਆ ਅਤੇ ਲੋਕ ਭਲਾਈ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮਾਗਮ ਦੇ ਆਨਲਾਈਨ ਪ੍ਰਸਾਰਣ ਦੇ ਕੀਤੇ ਪ੍ਰਬੰਧਾਂ ਤਹਿਤ ਲੱਗਭੱਗ 500 ਲਾਭਪਾਤਰੀਆਂ ਨੇ ਸ਼ਮੂਲੀਅਤ ਕੀਤੀ। ਪ੍ਰਧਾਨ ਮੰਤਰੀ ਵੱਲੋਂ ਅੱਜ ਦੇ ਇਸ ਸੰਮੇਲਨ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਰਕਾਰੀ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਗਈ ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਸੰਯੋਗਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆੱਨਲਾਈਨ ਤਰੀਕੇ ਰਾਹੀਂ ਸ਼ਿਰਕਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ ਤੇ ਗ੍ਰਾਮੀਣ), ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ ਲਾਭਪਾਤਰੀ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ੍ਹ ਯੋਜਨਾ, ਜਲ ਜੀਵਨ ਮਿਸ਼ਨ/ਸਵੱਛ ਭਾਰਤ ਮਿਸ਼ਨ-ਗ੍ਰਾਮੀਣ, ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਭਾਰਤ ਹੈੱਲਥ ਤੇ ਵੈਲਨੈੱਸ ਕੇਂਦਰ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਲਾਭਪਾਤਰੀਆਂ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਪਬਲਿਕ ਨੁਮਾਇੰਦੇ ਵੀ ਸ਼ਾਮਿਲ ਸਨ।