Close

Progressive Punjab Investor Conference-2019 to be held at Indian School of Business Mohali on December 5 and 6-Deputy Commissioner

Publish Date : 02/12/2019
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019
5 ਅਤੇ 6 ਦਸੰਬਰ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ ਮੁਹਾਲੀ ਵਿਖੇ ਕਰਵਾਇਆ ਜਾਵੇਗਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਭਾਗ ਲੈਣ ਦੀ ਕੀਤੀ ਅਪੀਲ
ਤਰਨ ਤਾਰਨ, 2 ਦਸੰਬਰ :
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਏ ਨਿਵੇਸ਼ ਪੱਖੀ ਮਾਹੌਲ ਸਦਕਾ ਪੰਜਾਬ ਇਸ ਵੇਲੇ ਉਦਯੋਗਿਕ ਖੇਤਰ ਵਿੱਚ ਮੋਹਰੀ ਬਣਨ ਦੀ ਰਾਹ ਉਤੇ ਹੈ ਅਤੇ 5 ਤੇ 6 ਦਸੰਬਰ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੁਹਾਲੀ ਵਿਖੇ ਕਰਵਾਇਆ ਜਾ ਰਿਹਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਇਸ ਰਾਹ ਵਿੱਚ ਅਹਿਮ ਰੋਲ ਨਿਭਾਏਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਉਘੇ ਉਦਯੋਗਪਤੀਆਂ, ਨਵੇਂ ਯੁੱਗ ਦੇ ਉੱਦਮੀਆਂ, ਵਿਦੇਸ਼ੀ ਮਿਸ਼ਨਾਂ ਅਤੇ ਪਤਵੰਤਿਆਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੇਗੀ। ਸੰਮੇਲਨ ਪੰਜਾਬ ਦੀ ਸਫਲਤਾ ਦੀ ਕਹਾਣੀ ਨੂੰ ਅਨੁਭਵ ਕਰਨ ਅਤੇ ਰਾਜ ਦੁਆਰਾ ਪੇਸ਼ ਕੀਤੇ ਗਏ ਨਿਵੇਸ਼ ਦੇ ਅਨੇਕਾਂ ਮੌਕਿਆਂ ਦਾ ਪਤਾ ਲਗਾਉਣ ਲਈ ਇੱਕ ਆਦਰਸ਼ ਮੰਚ ਹੋਵੇਗਾ।
ਉਹਨਾਂ ਕਿਹਾ ਕਿ ਸੰਮੇਲਨ ਦਾ ਥੀਮ `ਬਿਲਡਿੰਗ ਪਾਰਟਨਰਸ਼ਿਪ ਫਾਰ ਇੰਕਲੂਜ਼ਿਵ ਗ੍ਰੋਥ- ਐਮ. ਐੱਸ. ਐੱਮ. ਈ. ਇਨ ਗਲੋਬਲ ਵੈਲਯੂ ਚੇਨ` ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਵੱਡੇ ਅੰਤਰਰਾਸ਼ਟਰੀ ਨਿਵੇਸ਼ਾਂ `ਤੇ ਪੂਰਾ ਧਿਆਨ ਕੇਂਦਰਿਤ ਕਰਨ ਦੀ ਬਜਾਏ ਬਜਾਏ ਐਮ. ਐਸ. ਐਮ. ਈਜ਼ (ਸੂਖਮ, ਲਘੂ ਤੇ ਦਰਮਿਆਨੇ ਉਦਮੀਆਂ) ਨੂੰੰ ਉਦਯੋਗਿਕ ਸਾਂਝੇਦਾਰੀ ਰਾਹੀਂ ਸਹਾਇਤਾ ਦੇਣ ਲਈ ਸੂਬੇ ਦੇ ਯਤਨਾਂ ਦਾ ਵਿਆਪਕ ਕਦਮ ਚੁੱਕਿਆ ਹੈ, ਜਿਸ ਨਾਲ ਉਦਯੋਗਾਂ ਦੇ  ਵਿਕਾਸ ਦੇ ਰਾਹ ਨੂੰ ਬਦਲਣ ਵਿੱਚ ਸਹਾਇਤਾ ਮਿਲ ਸਕਦੀ ਹੈ।ਇਸ ਪ੍ਰੋਗਰਾਮ ਦਾ ਉਦੇਸ਼ ਇਹ ਉਜਾਗਰ ਕਰਨਾ ਹੈ ਕਿ ਪੰਜਾਬ ਕੋਲ ਬਹੁਤ ਸਾਰੇ ਖੇਤਰਾਂ ਵਿੱਚ ਅਜਿਹੀਆਂ ਮਜ਼ਬੂਤ ਐਮ. ਐਸ. ਐਮ. ਈ. ਇਕਾਈਆਂ ਮੌਜੂਦ ਹਨ ਜੋ ਕਿ ਆਪਣੀ ਗਲੋਬਲ ਵੈਲਯੂ ਚੇਨਜ਼ ਵਧਾਉਣ ਲਈ ਸਹਾਇਕ ਇਕਾਈਆਂ ਦੀ ਭਾਲ ਕਰ ਰਹੇ ਅੰਤਰਰਾਸ਼ਟਰੀ ਗ੍ਰਾਹਕਾਂ ਦੇ ਵਿਕਰੇਤਾ/ਭਾਗੀਦਾਰ ਹੋ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਉਦਯੋਗਪਤੀਆਂ ਨੂੰ  ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਵਿੱਚ ਜ਼ਰੂਰ ਭਾਗ ਲੈਣ।ਇਸ ਸੰਮੇਲਨ ਵਿੱਚ ਐਮ. ਐਸ. ਐਮ. ਈਜ਼ ਦੇ ਅਲੱਗ-ਅਲੱਗ ਵਿਸ਼ਿਆ ਦੇ ਸ਼ੈਸਨ ਹੋਣਗੇ ਅਤੇ ਇਸ ਵਿੱਚ ਦੇਸ਼ ਵਿਦੇਸ਼ ਤੋਂ ਇਨਵੈਸਟਰਜ਼ ਭਾਗ ਲੈ ਰਹੇ ਹਨ।ਉਹਨਾਂ ਕਿਹ ਕਿ ਇਸ ਸੰਮੇਲਨ ਵਿੱਚ ਭਾਗ ਲੈਣ ਲਈ www.progressivepunjab.com‘ਤੇ ਲਾੱਗਇੰਨ ਕਰਕੇ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ।
————