Close

Prohibition on flying, operating or using unmanned vehicles including drones etc., in the entire jurisdiction of Tarn Taran district.

Publish Date : 12/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਮਨੁੱਖੀ ਰਹਿਤ ਵਾਹਨਾਂ ਜਿਸ ਵਿੱਚ ਡਰੋਨ ਆਦਿ ਸ਼ਾਮਲ ਹਨ, ਨੂੰ ਉਡਾਉਣ, ਚਲਾਉਣ ਜਾਂ ਵਰਤਣ ‘ਤੇ, ਜ਼ਿਲ੍ਹਾ ਤਰਨ ਤਾਰਨ ਦੇ ਪੂਰੇ ਅਧਿਕਾਰ ਖੇਤਰ ਵਿੱਚ ਪਾਬੰਦੀ

ਤਰਨ ਤਾਰਨ, 10 ਮਈ :

ਜ਼ਿਲ੍ਹਾ ਤਰਨ ਤਾਰਨ ਦੇ ਅਧਿਕਾਰ ਖੇਤਰ ਵਿੱਚ ਮਨੁੱਖ ਰਹਿਤ ਹਵਾਈ ਵਾਹਨਾਂ ( ਯੂ. ਏ. ਵੀਜ਼), ਜਿਨ੍ਹਾਂ ਨੂੰ ਆਮ ਤੌਰ ‘ਤੇ ਡਰੋਨ ਕਿਹਾ ਜਾਂਦਾ ਹੈ, ਉਨ੍ਹਾਂ ਦੀ ਵਰਤੋਂ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਇੱਕ ਸੰਭਾਵੀ ਖ਼ਤਰਾ ਪੈਦਾ ਕਰਦੀ ਹੈ। ਕੁਝ ਸਮਾਜ ਵਿਰੋਧੀ ਤੱਤ ਜਾਂ ਸ਼ਰਾਰਤੀ ਅਨਸਰ ਨਿਗਰਾਨੀ, ਤਸਕਰੀ, ਸੰਵੇਦਨਸ਼ੀਲ ਸਥਾਪਨਾਵਾਂ ਦੀ ਫੋਟੋਗ੍ਰਾਫੀ, ਜਾਂ ਜਨਤਕ ਸ਼ਾਂਤੀ ਅਤੇ ਅਸ਼ਾਂਤੀ ਲਈ ਨੁਕਸਾਨਦੇਹ ਹੋਰ ਗਤੀ-ਵਿਧੀਆਂ ਲਈ ਅਜਿਹੇ ਯੂ. ਏ. ਵੀਜ਼ ਦੀ ਦੁਰਵਰਤੋਂ ਕਰ ਸਕਦੇ ਹਨ।
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਆਧਾਰ ‘ਤੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਕਤ ਉੱਪਰ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਕਿਸੇ ਵੀ ਕਿਸਮ ਦੇ ਮਨੁੱਖ ਰਹਿਤ ਹਵਾਈ ਵਾਹਨ, ਜਿਸ ਵਿੱਚ ਡਰੋਨ ਵੀ ਸ਼ਾਮਲ ਹਨ, ਉਨ੍ਹਾਂ ਨੂੰ ਉਡਾਉਣ, ਚਲਾਉਣ ਜਾਂ ਵਰਤਣ ‘ਤੇ, ਜ਼ਿਲ੍ਹਾ ਤਰਨ ਤਾਰਨ ਦੇ ਪੂਰੇ ਅਧਿਕਾਰ ਖੇਤਰ ਵਿੱਚ ਤੁਰੰਤ ਪ੍ਰਭਾਵ ਸਖ਼ਤੀ ਨਾਲ ਪਾਬੰਦੀ ਲਗਾਈ ਜਾਂਦੀ ਹੈ।
ਸਰਕਾਰੀ ਡਿਊਟੀਆਂ ਲਈ, ਜ਼ਿਲ੍ਹਾ ਮੈਜਿਸਟ੍ਰੇਟ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਅਧਿਕਾਰਤ ਕਿਸੇ ਵੀ ਅਧਿਕਾਰੀ ਤੋਂ ਪਹਿਲਾਂ ਲਿਖਤੀ ਇਜਾਜ਼ਤ ਨਾਲ ਵਰਤੇ ਜਾਣ ਵਾਲੇ ਡਰੋਨ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ, ਹਥਿਆਰਬੰਦ ਬਲਾਂ, ਜਾਂ ਕਿਸੇ ਹੋਰ ਸਰਕਾਰ ਦੁਆਰਾ ਚਲਾਏ ਜਾਣ ਵਾਲੇ ਡਰੋਨ ਉੱਪਰ ਉਕਤ ਪਾਬੰਦੀ ਆਦੇਸ਼ ਲਾਗੂ ਨਹੀਂ ਹੋਣਗੇ।

ਉਹਨਾਂ ਦੱਸਿਆ ਕਿ ਇਸ ਹੁਕਮ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023, ਅਤੇ ਹੋਰ ਲਾਗੂ ਕਾਨੂੰਨਾਂ ਦੇ ਉਪਬੰਧਾਂ ਅਧੀਨ ਦੰਡਕਾਰੀ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।