Close

Public confidence in government schools restored due to excellent performance of government schools – District Education Officer

Publish Date : 22/04/2021
DEO
ਸਰਕਾਰੀ ਸਕੂਲਾਂ ਦੀ ਬਿਹਤਰੀਨ ਕਾਰਗੁਜ਼ਾਰੀ ਸਦਕਾ ਲੋਕਾਂ ਦਾ ਵਿਸ਼ਵਾਸ਼ ਸਰਕਾਰੀ ਸਕੂਲਾਂ ਪ੍ਰਤੀ  ਹੋਇਆ ਬਹਾਲ-ਜ਼ਿਲ੍ਹਾ ਸਿੱਖਿਆ ਅਫ਼ਸਰ
ਤਰਨ ਤਾਰਨ 21 ਅਪ੍ਰੈਲ : 
ਸਰਕਾਰੀ ਸਕੂਲ ਅੱਜ ਆਪਣੀ ਬਿਹਤਰੀਨ ਕਾਰਗੁਜ਼ਾਰੀ ਸਦਕਾ ਆਪਣੇ ਆਪ ਨੂੰ ਮੁੜ ਸਥਾਪਤ ਕਰਨ ਵਿੱਚ ਪੂਰੀ ਤਰ੍ਹਾਂ ਸਫਲ ਹੋਏ ਹਨ । ਸਰਕਾਰੀ ਸਕੂਲਾਂ ਦੇ ਅਧਿਆਪਕ ਸਹਿਬਾਨ ਨੇ ਬੀਤੇ ਸਮੇਂ ਵਿੱਚ ਆਪਣੇ ਸਕੂਲਾਂ ਨੂੰ ਸੁੰਦਰ ਬਣਾਉਣ, ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਦੇਣ ਲਈ ਜੋ ਉਪਰਾਲੇ ਕੀਤੇ ਹਨ  ਉਹ ਕਿਸੇ ਤੋਂ ਲੁਕੇ ਨਹੀਂ ਹਨ । ਸਰਕਾਰੀ ਸਕੂਲਾਂ ਦੇ ਪਿਛਲੇ ਸਾਲਾਂ ਦੇ ਬਿਹਤਰੀਨ ਨਤੀਜਿਆਂ ਨੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਮਿਹਨਤ ਨੂੰ ਜੱਗ ਜ਼ਾਹਰ ਕੀਤਾ ਹੈ । 
ਅੱਜ ਸਮਾਂ ਇਹ ਹੈ ਕਿ ਲੋਕਾਂ ਦਾ ਵਿਸ਼ਵਾਸ਼ ਸਰਕਾਰੀ ਸਕੂਲਾਂ ਪ੍ਰਤੀ ਪੂਰੀ ਤਰ੍ਹਾਂ ਬਹਾਲ ਹੋ ਚੁੱਕਾ ਹੈ । ਲੋਕ ਖੁਦ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਤਾਵਲੇ ਹਨ । ਲਾਕ ਡਾਉਨ ਦੇ ਸਮੇਂ  ਸਰਕਾਰੀ ਸਕੂਲਾਂ ਦੇ ਅਧਿਆਪਕ ਸਹਿਬਾਨ ਵੱਲੋਂ ਕੀਤੇ ਗਏ ਉਪਰਾਲੇ ਕਿਸੇ ਤੋਂ ਲੁਕੇ ਨਹੀਂ । ਵਿਦਿਆਰਥੀਆਂ ਦੀਆਂ ਜ਼ੂਮ ਐਪ ਤੇ ਕਲਾਸਾਂ ਲਗਾਈਆਂ ਗਈਆਂ । ਵਿਦਿਆਰਥੀਆਂ ਨੂੰ ਕੋਵਿਡ 19 ਦੀਆਂ ਹਿਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਪੜਾਈ ਕਰਵਾਈ ਗਈ ।ਇਸਦਾ ਅਸਰ ਇਹ ਹੋਇਆ ਕਿ ਪੰਜਾਬ ਦੇ ਲੋਕਾਂ ਦਾ ਮੋਹ ਸਰਕਾਰੀ ਸਕੂਲਾਂ ਵੱਲ ਵਧਣ ਲੱਗਾ । 
ਅੱਜ ਹਾਲਾਤ ਇਹ ਹਨ ਕਿ ਲੋਕ ਖੁਦ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਤਾਵਲੇ ਹਨ । ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਉਹ ਸਹੂਲਤ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ ਜੋ ਮਹਿੰਗੀਆਂ ਫੀਸਾਂ ਭਰ ਕੇ ਵੀ ਨਹੀਂ ਮਿਲਦੀ ।  ਸਰਕਾਰੀ ਸਕੂਲਾਂ ਵਿੱਚ ਅਧਿਆਪਕ ਔਖੇ ਟੈਸਟ ਪਾਸ ਕਰਕੇ ਚੁਣੇ ਜਾਂਦੇ ਹਨ । ਅੱਜ ਸਰਕਾਰੀ ਸਕੂਲਾਂ ਦੇ ਅਧਿਆਪਕ ਸਕੂਲ ਸਮੇਂ ਤੋਂ ਬਾਅਦ ਵੀ ਵਿਦਿਆਰਥੀਆਂ ਨੂੰ ਪੜ੍ਹਾਉਂਦੇ ਦੇਖੇ ਜਾ ਸਕਦੇ ਹਨ । 
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ ਬਾਠ ਨੇ ਕਿਹਾ ਕਿ ਸਾਡੇ ਅਧਿਆਪਕ  ਸਰਕਾਰੀ ਸਕੂਲਾਂ ਲਈ ਔਖੇ ਟੈਸਟ ਪਾਸ ਕਰਕੇ ਚੁਣੇ ਜਾਂਦੇ ਹਨ । ਅੱਜ ਸਰਕਾਰੀ ਸਕੂਲਾਂ ਦੇ ਅਧਿਆਪਕ ਸਕੂਲ ਸਮੇਂ ਤੋਂ ਬਾਅਦ ਵੀ ਵਿਦਿਆਰਥੀਆਂ ਨੂੰ ਪੜ੍ਹਾਉਂਦੇ ਦੇਖੇ ਜਾ ਸਕਦੇ ਹਨ । ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਨੇ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਇਸ ਵੇਲੇ ਸੋਹਣੀਆਂ ਗਣਿਤ ਪਾਰਕਾਂ, ਵਿਗਿਆਨ ਪ੍ਰਯੋਗਸ਼ਾਲਾਵਾਂ, ਕੰਪਿਊਟਰ ਲੈਬਜ਼, ਸਮਾਰਟ ਕਲਾਸਰੂਮ, ਪ੍ਰੋਜੈਕਟਰ ਅਤੇ ਹੋਰ ਅਨੇਕਾਂ ਸਹੂਲਤਾਂ ਵਿਦਿਆਰਥੀਆਂ ਨੂੰ ਬਿਨਾ ਕਿਸੇ ਫੀਸ ਤੋਂ ਦਿੱਤੀਆਂ ਜਾਂਦੀਆਂ ਹਨ । ਉਹਨਾਂ ਕਿਹਾ ਕਿ ਅਧਿਆਪਕ ਸਹਿਬਾਨ ਵੱਧ ਤੋਂ ਵੱਧ ਮਾਤਾ ਪਿਤਾ ਸਹਿਬਾਨ ਨੂੰ ਪ੍ਰੇਰਿਤ ਕਰਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਜਰੂਰ ਉਤਸਾਹਿਤ ਕਰਨ। 
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਹਰਪਾਲ ਸਿੰਘ ਸੰਧਾਵਾਲੀਆ ਨੇ ਕਿਹਾ ਕਿ ਇਸ ਵੇਲੇ ਅਧਿਆਪਕ ਸਹਿਬਾਨ ਵੱਲੋਂ ਕੀਤੀ ਜਾ ਰਹੀ ਅਣਥੱਕ ਮਿਹਨਤ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋ ਰਿਹਾ ਹੈ। ਉਹ ਅਧਿਆਪਕ ਸਹਿਬਾਨ ਨੂੰ ਉਹਨਾਂ ਦੀ ਇਸ ਸਫ਼ਲਤਾ ਤੇ ਵਧਾਈ  ਦਿੰਦੇ ਹਨ ।