Close

Punjab Chief Minister Capt. Amarinder Singh appealed to all sections of the society for cooperation for complete eradication of drugs from the state

Publish Date : 29/06/2021
CM

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਸਮੂਹ ਵਰਗਾਂ ਨੂੰ ਸਹਿਯੋਗ ਦੀ ਅਪੀਲ
ਰਾਜ ਵਿੱਚ ਇੱਕ ਹਫ਼ਤਾ ਚੱਲਣ ਵਾਲੀ ਵਿਸੇਸ਼ ਜਨ-ਜਾਗਰੂਗਤਾ ਮੁਹਿੰਮ ਦੀ ਕੀਤੀ ਸ਼ੁਰੂਆਤ
ਜ਼ਿਲੇ ਵਿੱਚ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰਰੂਕ ਕਰਨ ਲਈ ਚੱਲ ਰਹੀਆਂ ਜਾਗਰੂਕਤਾ ਗਤੀਵੀਧੀਆਂ ਕੀਤੀਆਂ ਜਾਣਗੀਆਂ ਹੋਰ ਤੇਜ਼ਡਿਪਟੀ ਕਮਿਸ਼ਨਰ
ਤਰਨ ਤਾਰਨ 26 ਜੂਨ :
ਨਸ਼ਾਖੋਰੀ ਅਤੇ ਨਸ਼ੇ ਦੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਕ ਵਰਚੁਅਲ ਸਮਾਗਮ ਰਾਹੀਂ ਰਾਜ ਦੇ ਵੱਖ-ਵੱਖ ਸਥਾਨਾਂ ਤੋਂ ਅਧਿਕਾਰੀਆਂ, ਵਿਦਿਆਰਥੀਆਂ, ਜਨਤਕ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ।
ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ ਨਿੰਬਾਲੇ ਅਤੇ ਵਧਕਿ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਰੋਹਿਤ ਮਹਿਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸੇਸ ਤੌਰ ‘ਤੇ ਸ਼ਿਰਕਤ ਕੀਤੀ।
ਵਰਚੂਅਲ ਰਾਜ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਇੱਕ ਵਿਸ਼ਵ ਵਿਆਪੀ ਵਰਤਾਰਾ ਬਣ ਚੁੱਕਾ ਹੈ ਅਤੇ ਸਾਡੇ ਦੇਸ਼ ਅਤੇ ਸੂਬੇ ਵਿੱਚੋਂ ਇਸ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਤੇ ਜਾਗਰੂਕਤਾ ਮੁਹਿੰਮ ਅਤੇ ਪੁਲਿਸ ਰਾਹੀਂ ਗਤੀਵਿਧੀਆਂ ਤੋਂ ਇਲਾਵਾ ਨਸ਼ਾ ਤਸਕਰਾਂ ਵਿਰੁੱਧ ਵੱਡੀ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਅਣ ਮਨੁੱਖੀ ਵਰਤਾਰੇ ਨੂੰ ਰੋਕਣ ਲਈ ਸਮੂਹ ਵਰਗਾਂ ਦੇ ਸਹਿਯੋਗ ਦੀ ਬਹੁਤ ਵੱਡੀ ਲੋੜ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਨੂੰ ਖਤਮ ਕਰਕੇ ਹੀ ਦਮ ਲਵੇਗੀ। ਉਨਾਂ ਇਸ ਮੌਕੇ ਰਾਜ ਨੂੰ ਨਸ਼ਾ ਮੁਕਤ ਕਰਨ ਵਾਸਤੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਮਾਜ ਨੂੰ ਘੁਣ ਵਾਂਗ ਲੱਗੇ ਨਸ਼ਿਆਂ ਦੇ ਖਾਤਮੇ ਲਈ ਸਾਡੇ ਸਭਨਾਂ ਦੇ ਠੋਸ ਉਪਰਾਲੇ ਇਕ ਤੰਦਰੁਸਤ, ਸੁਰੱਖਿਅਤ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਹਾਈ ਹੋਣਗੇ।
ਇਸ ਸਮਾਗਮ ਨੂੰ ਵਰਚੂਅਲ ਢੰਗ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ,ਡੀ .ਜੀ. ਪੀ ਸ੍ਰੀ ਦਿਨਕਰ ਗੁਪਤਾ, ਐਂਟੀ ਡਰੱਗ ਕੰਪੇਨ ਦੇ ਸਟੇਟ ਨੋਡਲ ਅਫਸਰ ਸ੍ਰੀ ਰਾਹੁਲ ਤਿਵਾੜੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਵੱਖ ਵੱਖ ਵਿਭਾਗਾਂ ,ਪੰਜਾਬ ਸਰਕਾਰ ਵੱਲੋਂ ਕੀਤੇ ਜਾ ਜਾ ਰਹੇ ਉਪਰਾਲਿਆਂ ਅਤੇ ਗਤੀਵਿਧੀਆਂ ਦੀ ਵਿਸੇਸ ਤੌਰ ‘ਤੇ ਜਾਣਕਾਰੀ ਦਿੱਤੀ ।
ਇਸ ਮੌਕੇ ਸਮਾਗਮ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਸਮੂਹ ਅਧਿਕਾਰੀਆਂ ਨਾਲ ਮੁੱਖ ਮੰਤਰੀ ਵੱਲੋਂ ਦਿੱਤੇ ਨਸ਼ਾ ਵਿਰੋਧੀ ਪ੍ਰੋਗਰਾਮ ਸਬੰਧੀ ਬੈਠਕ ਕੀਤੀ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਵਿੱਚ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰਰੂਕ ਕਰਨ ਲਈ ਚੱਲ ਰਹੀਆਂ ਜਾਗਰੂਕਤਾ ਗਤੀਵੀਧੀਆਂ ਹੋਰ ਤੇਜ਼ ਕੀਤੀਆਂ ਜਾਣ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ, ਸੈਕੰਡਰੀ ਸ੍ਰੀ ਸਤਨਾਮ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੇਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।